Psalm 11:1
ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”
Psalm 11:1 in Other Translations
King James Version (KJV)
In the LORD put I my trust: how say ye to my soul, Flee as a bird to your mountain?
American Standard Version (ASV)
In Jehovah do I take refuge: How say ye to my soul, Flee `as' a bird to your mountain;
Bible in Basic English (BBE)
<For the chief music-maker. Of David.> In the Lord put I my faith; how will you say to my soul, Go in flight like a bird to the mountain?
Darby English Bible (DBY)
{To the chief Musician. [A Psalm] of David.} In Jehovah have I put my trust: how say ye to my soul, Flee [as] a bird to your mountain?
Webster's Bible (WBT)
To the chief Musician, A Psalm of David. In the LORD I put my trust: how say ye to my soul, Flee as a bird to your mountain?
World English Bible (WEB)
> In Yahweh, I take refuge. How can you say to my soul, "Flee as a bird to your mountain!"
Young's Literal Translation (YLT)
To the Overseer. -- By David. In Jehovah I trusted, how say ye to my soul, `They moved `to' Thy mountain for the bird?
| In the Lord | בַּֽיהוָ֨ה׀ | bayhwâ | bai-VA |
| trust: my I put | חָסִ֗יתִי | ḥāsîtî | ha-SEE-tee |
| how | אֵ֭יךְ | ʾêk | ake |
| say | תֹּאמְר֣וּ | tōʾmĕrû | toh-meh-ROO |
| soul, my to ye | לְנַפְשִׁ֑י | lĕnapšî | leh-nahf-SHEE |
| Flee | נ֝֗וּדִו | nûdiw | NOO-deev |
| as a bird | הַרְכֶ֥ם | harkem | hahr-HEM |
| to your mountain? | צִפּֽוֹר׃ | ṣippôr | tsee-pore |
Cross Reference
Psalm 56:11
ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।
1 Samuel 23:14
ਸ਼ਾਊਲ ਨੇ ਦਾਊਦ ਦਾ ਪਿੱਛਾ ਕੀਤਾ ਦਾਊਦ ਉਜਾੜ ਵੱਲ ਗਿਆ ਅਤੇ ਉੱਥੇ ਪਕਿਆ ਕਿਲ੍ਹਿਆਂ ਵਿੱਚ ਜਾਕੇ ਰਿਹਾ। ਦਾਊਦ ਉਜਾੜ ਦੇ ਪਹਾੜੀ ਇਲਾਕੇ ਜ਼ੀਫ਼ ਵਿੱਚ ਵੀ ਜਾਕੇ ਰਿਹਾ। ਹਰ ਰੋਜ਼ ਸ਼ਾਊਲ ਉਸ ਨੂੰ ਭਾਲਦਾ ਪਰ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਦੇ ਹੱਥ ਨਾ ਲੱਗਣ ਦਿੱਤਾ।
Luke 13:31
ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
Isaiah 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
Proverbs 6:5
ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
Psalm 55:6
ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ। ਮੈਂ ਦੂਰ ਉੱਡ ਜਾਂਦਾ ਅਤੇ ਸੱਕੂਨ ਲਈ ਥਾਂ ਲੱਭ ਲੈਂਦਾ।
Psalm 31:14
ਹੇ ਯਹੋਵਾਹ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ।
Psalm 25:2
ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
Psalm 16:1
ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
Psalm 9:10
ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।
Psalm 7:1
ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।
2 Chronicles 16:8
ਕੂਸ਼ੀਆਂ ਅਤੇ ਲੂਬੀਆਂ ਦੀ ਵੀ ਬੜੀ ਤਕੜੀ ਫ਼ੌਜ ਸੀ। ਉਨ੍ਹਾਂ ਕੋਲ ਕਈ ਰੱਥ ਅਤੇ ਰਥਵਾਨ ਸਨ। ਪਰ ਆਸਾ, ਤੂੰ ਯਹੋਵਾਹ ਉੱਪਰ ਭਰੋਸਾ ਰੱਖਿਆ ਕਿ ਉਹ ਭਾਰੀ ਫ਼ੌਜ ਨੂੰ ਹਾਰ ਦੇਵੇ ਸੋ ਯਹੋਵਾਹ ਨੇ ਉਨ੍ਹਾਂ ਨੂੰ ਤੇਰੇ ਹੱਥ ਕਰ ਦਿੱਤਾ।
2 Chronicles 14:11
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”
1 Samuel 27:1
ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”
1 Samuel 22:3
ਦਾਊਦ ਅਦੁੱਲਾਮ ਤੋਂ ਚੱਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, “ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉੱਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।”
1 Samuel 21:10
ਦਾਊਦ ਦਾ ਗਥ ਵਿੱਚ ਵੈਰੀ ਵੱਲ ਭੱਜਣਾ ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।
1 Samuel 20:38
ਫ਼ਿਰ ਯੋਨਾਥਾਨ ਜ਼ੋਰ ਦੀ ਗਰਜ਼ਿਆ, “ਜਲਦੀ ਕਰ! ਦੇਰ ਨਾ ਕਰ! ਜਲਦੀ ਫ਼ੜਕੇ ਲਿਆ! ਉੱਥੇ ਖੜ੍ਹਾ ਨਾ ਰਹਿ!” ਮੁੰਡੇ ਨੇ ਤੀਰ ਚੁੱਕੇ ਅਤੇ ਆਪਣੇ ਮਾਲਕ ਕੋਲ ਵਾਪਸ ਲੈ ਆਇਆ।
1 Samuel 19:11
ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”