Psalm 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
Psalm 115:4 in Other Translations
King James Version (KJV)
Their idols are silver and gold, the work of men's hands.
American Standard Version (ASV)
Their idols are silver and gold, The work of men's hands.
Bible in Basic English (BBE)
Their images are silver and gold, the work of men's hands.
Darby English Bible (DBY)
Their idols are silver and gold, the work of men's hands:
World English Bible (WEB)
Their idols are silver and gold, The work of men's hands.
Young's Literal Translation (YLT)
Their idols `are' silver and gold, work of man's hands,
| Their idols | עֲֽ֭צַבֵּיהֶם | ʿăṣabbêhem | UH-tsa-bay-hem |
| are silver | כֶּ֣סֶף | kesep | KEH-sef |
| gold, and | וְזָהָ֑ב | wĕzāhāb | veh-za-HAHV |
| the work | מַ֝עֲשֵׂ֗ה | maʿăśē | MA-uh-SAY |
| of men's | יְדֵ֣י | yĕdê | yeh-DAY |
| hands. | אָדָֽם׃ | ʾādām | ah-DAHM |
Cross Reference
Deuteronomy 4:28
ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ।
Jeremiah 10:3
ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।
Isaiah 46:6
ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।
Acts 19:26
ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
Isaiah 46:1
ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।
Isaiah 44:20
ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”
Isaiah 44:10
ਇਨ੍ਹਾਂ ਝੂਠੇ ਦੇਵਤਿਆਂ ਨੂੰ ਕਿਸਨੇ ਬਣਾਇਆ? ਕਿਸਨੇ ਇਨ੍ਹਾਂ ਬੇਕਾਰ ਮੂਰਤੀਆਂ ਨੂੰ ਬਣਾਇਆ?
Isaiah 40:19
ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
1 Corinthians 10:19
ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
Acts 19:35
ਫ਼ੇਰ ਸ਼ਹਿਰ ਦੇ ਮੁਹਰੱਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”
Habakkuk 2:18
ਬੁੱਤਾਂ ਬਾਰੇ ਸੰਦੇਸ਼ ਉਸ ਮਨੁੱਖ ਦੇ ਝੂਠੇ ਦੇਵਤਿਆਂ ਦਾ ਕੋਈ ਲਾਭ ਨਾ ਹੋਵੇਗਾ। ਕਿਉਂ ਕਿ ਇਹ ਮਹਿਜ਼ ਕਿਸੇ ਆਦਮੀ ਵੱਲੋਂ ਧਾਤੂ ਨਾਲ ਢੱਕੇ ਹੋਏ ਬੁੱਤ ਹਨ। ਇਹ ਸਿਰਫ਼ ਬੁੱਤ ਹਨ ਇਸ ਲਈ ਜਿਸ ਨੇ ਇਸ ਨੂੰ ਸਾਜਿਆ ਉਹ ਇਸ ਤੋਂ ਮਦਦ ਨਹੀਂ ਲੈ ਸੱਕਦਾ ਕਿਉਂ ਕਿ ਬੁੱਤ ਬੋਲਦੇ ਨਹੀਂ।
Isaiah 42:17
ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ। ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ। ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, ‘ਤੁਸੀਂ ਸਾਡੇ ਦੇਵਤੇ ਹੋ।’ ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!
Isaiah 37:19
ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!
Psalm 135:15
ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
Psalm 97:7
ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।
2 Kings 19:18
ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ।