Psalm 115:9
ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
Psalm 115:9 in Other Translations
King James Version (KJV)
O Israel, trust thou in the LORD: he is their help and their shield.
American Standard Version (ASV)
O Israel, trust thou in Jehovah: He is their help and their shield.
Bible in Basic English (BBE)
O Israel, have faith in the Lord: he is their help and their breastplate.
Darby English Bible (DBY)
O Israel, confide thou in Jehovah: he is their help and their shield.
World English Bible (WEB)
Israel, trust in Yahweh! He is their help and their shield.
Young's Literal Translation (YLT)
O Israel, trust in Jehovah, `Their help and their shield `is' He.'
| O Israel, | יִ֭שְׂרָאֵל | yiśrāʾēl | YEES-ra-ale |
| trust | בְּטַ֣ח | bĕṭaḥ | beh-TAHK |
| thou in the Lord: | בַּיהוָ֑ה | bayhwâ | bai-VA |
| he | עֶזְרָ֖ם | ʿezrām | ez-RAHM |
| is their help | וּמָגִנָּ֣ם | ûmāginnām | oo-ma-ɡee-NAHM |
| and their shield. | הֽוּא׃ | hûʾ | hoo |
Cross Reference
Psalm 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
Psalm 135:19
ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
Psalm 118:2
ਇਸਰਾਏਲ ਆਖ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
Psalm 37:3
ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
Ephesians 1:12
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।
Jeremiah 17:17
ਯਹੋਵਾਹ ਜੀ, ਮੈਨੂੰ ਬਰਬਾਦ ਨਾ ਕਰੋ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੁਹਾਡੇ ਉੱਤੇ ਨਿਰਭਰ ਕਰਦਾ ਹਾਂ।
Proverbs 30:5
ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।
Psalm 146:5
ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
Psalm 130:7
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
Psalm 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
Psalm 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
Psalm 33:20
ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
Deuteronomy 33:29
ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”
Exodus 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।