Psalm 119:121
ਆਇਨ ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ। ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।
Psalm 119:121 in Other Translations
King James Version (KJV)
I have done judgment and justice: leave me not to mine oppressors.
American Standard Version (ASV)
AYIN. I have done justice and righteousness: Leave me not to mine oppressors.
Bible in Basic English (BBE)
<AIN> I have done what is good and right: you will not give me into the hands of those who are working against me.
Darby English Bible (DBY)
AIN. I have done judgment and justice: leave me not to mine oppressors.
World English Bible (WEB)
I have done what is just and righteous. Don't leave me to my oppressors.
Young's Literal Translation (YLT)
`Ain.' I have done judgment and righteousness, Leave me not to mine oppressors.
| I have done | עָ֭שִׂיתִי | ʿāśîtî | AH-see-tee |
| judgment | מִשְׁפָּ֣ט | mišpāṭ | meesh-PAHT |
| and justice: | וָצֶ֑דֶק | wāṣedeq | va-TSEH-dek |
| leave | בַּל | bal | bahl |
| me not | תַּ֝נִּיחֵ֗נִי | tannîḥēnî | TA-nee-HAY-nee |
| to mine oppressors. | לְעֹֽשְׁקָֽי׃ | lĕʿōšĕqāy | leh-OH-sheh-KAI |
Cross Reference
2 Samuel 8:15
ਦਾਊਦ ਦਾ ਰਾਜ ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।
2 Peter 2:9
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
2 Corinthians 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Acts 25:10
ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
Acts 21:16
ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
Psalm 75:2
ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਆਂ ਕਰਾਂਗਾ।
Psalm 57:3
ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
Psalm 37:33
ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।
Psalm 18:20
ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ। ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।
Psalm 7:3
ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।
1 Samuel 25:28
ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੋ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲੱਭੇਗੀ।
1 Samuel 24:11
ਇਹ ਵੇਖ ਜੋ ਮੇਰੇ ਹੱਥ ਵਿੱਚ ਤੇਰੇ ਚੋਗੇ ਦੀ ਕੰਤਰ ਹੈ, ਮੈਂ ਤੈਨੂੰ ਮਾਰ ਸੱਕਦਾ ਸੀ, ਪਰ ਮੈਂ ਅਜਿਹਾ ਨਾ ਕੀਤਾ। ਹੁਣ ਮੈਂ ਤੈਨੂੰ ਇਹ ਸਮਝਾਉਣਾ ਚਾਹੁੰਦਾ ਹਾਂ ਅਤੇ ਤੈਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਤੇਰੇ ਵਿਰੁੱਧ ਕੋਈ ਚਾਲ ਚੱਲਣ ਦਾ ਵਿੱਚਾਰ ਨਹੀਂ। ਮੈਂ ਤੇਰੇ ਨਾਲ ਕੋਈ ਵੀ ਗਲਤ ਕੰਮ ਨਹੀਂ ਕੀਤਾ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਪਰ ਤੂੰ ਸ਼ਿਕਾਰੀਆਂ ਵਾਂਗ ਮੇਰਾ ਸ਼ਿਕਾਰ ਕਰਕੇ ਮੈਨੂੰ ਮਾਰਨ ਉੱਤੇ ਤੁਲਿਆ ਹੋਇਆ ਹੈ।