Psalm 119:50
ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ। ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।
This | זֹ֣את | zōt | zote |
is my comfort | נֶחָמָתִ֣י | neḥāmātî | neh-ha-ma-TEE |
affliction: my in | בְעָנְיִ֑י | bĕʿonyî | veh-one-YEE |
for | כִּ֖י | kî | kee |
thy word | אִמְרָתְךָ֣ | ʾimrotkā | eem-rote-HA |
hath quickened | חִיָּֽתְנִי׃ | ḥiyyātĕnî | hee-YA-teh-nee |
Cross Reference
Romans 15:4
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
Psalm 28:7
ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
Psalm 42:11
ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
Psalm 42:8
ਯਹੋਵਾਹ ਮੈਨੂੰ ਆਪਣਾ ਪਿਆਰ ਦਿਨ ਦੇ ਸਮੇਂ ਦਰਸ਼ਾਵੇ, ਤਾਂ ਜੋ ਮੈਂ ਰਾਤ ਵੇਲੇ ਆਪਣੇ ਜਿਉਂਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਦੇ ਤੌਰ ਤੇ ਗੀਤ ਗਾਵਾਂਗਾ।
Hebrews 12:11
ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
Hebrews 6:17
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
Romans 5:3
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
John 6:63
ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
Jeremiah 15:16
ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Psalm 94:19
ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।
Psalm 27:13
ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।
1 Peter 2:2
ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।
1 Peter 1:3
ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
James 1:18
ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
Ezekiel 37:10
ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।
Psalm 119:25
ਦਾਲਥ ਮੈਂ ਛੇਤੀ ਹੀ ਮਰ ਜਾਵਾਂਗਾ। ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।