Psalm 119:78
ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ। ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
Psalm 119:78 in Other Translations
King James Version (KJV)
Let the proud be ashamed; for they dealt perversely with me without a cause: but I will meditate in thy precepts.
American Standard Version (ASV)
Let the proud be put to shame; For they have overthrown me wrongfully: `But' I will meditate on thy precepts.
Bible in Basic English (BBE)
Let the men of pride be shamed; because they have falsely given decision against me; but I will give thought to your orders.
Darby English Bible (DBY)
Let the proud be ashamed; for they have acted perversely towards me with falsehood: as for me, I meditate in thy precepts.
World English Bible (WEB)
Let the proud be disappointed, for they have overthrown me wrongfully. I will meditate on your precepts.
Young's Literal Translation (YLT)
Ashamed are the proud, For `with' falsehood they dealt perversely with me. I meditate in Thy precepts.
| Let the proud | יֵבֹ֣שׁוּ | yēbōšû | yay-VOH-shoo |
| be ashamed; | זֵ֭דִים | zēdîm | ZAY-deem |
| for | כִּי | kî | kee |
| they dealt perversely | שֶׁ֣קֶר | šeqer | SHEH-ker |
| cause: a without me with | עִוְּת֑וּנִי | ʿiwwĕtûnî | ee-weh-TOO-nee |
| but I | אֲ֝נִ֗י | ʾănî | UH-NEE |
| will meditate | אָשִׂ֥יחַ | ʾāśîaḥ | ah-SEE-ak |
| in thy precepts. | בְּפִקּוּדֶֽיךָ׃ | bĕpiqqûdêkā | beh-fee-koo-DAY-ha |
Cross Reference
1 Samuel 24:10
ਮੈਂ ਤੈਨੂੰ ਦੁੱਖ ਦੇਣਾ ਨਹੀਂ ਚਾਹੁੰਦਾ! ਇਹ ਤੂੰ ਆਪਣੀਆਂ ਅੱਖਾਂ ਨਾਲ ਖੁਦ ਦੇਖ ਸੱਕਦਾ ਹੈ। ਯਹੋਵਾਹ ਨੇ ਤੈਨੂੰ ਅੱਜ ਮੈਨੂੰ ਮਿਲਣ ਦਾ ਮੌਕਾ ਦਿੱਤਾ, ਪਰ ਮੈਂ ਤੈਨੂੰ ਮਾਰਨ ਤੋਂ ਇਨਕਾਰ ਕੀਤਾ। ਮੈਨੂੰ ਤੇਰੇ ਉੱਤੇ ਤਰਸ ਆਇਆ। ਮੈਂ ਕਿਹਾ, ‘ਮੈਂ ਆਪਣੇ ਸੁਆਮੀ ਉੱਤੇ ਘਾਤ ਨਹੀਂ ਕਰਾਂਗਾ। ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ।’
John 15:25
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
Jeremiah 50:32
ਗੁਮਾਨੀ ਬਾਬਲ ਚਕਰ ਖਾਵੇਗਾ ਤੇ ਡਿੱਗੇਗਾ ਅਤੇ ਕੋਈ ਵੀ ਬੰਦਾ ਉੱਠਣ ਵਿੱਚ ਉਸਦੀ ਸਹਾਇਤਾ ਨਹੀਂ ਕਰੇਗਾ। ਮੈਂ ਉਸ ਦੇ ਕਸਬਿਆਂ ਵਿੱਚ ਅੱਗ ਲਾ ਦਿਆਂਗਾ। ਉਹ ਉਸ ਦੇ ਚੁਫ਼ੇਰੇ ਹਰ ਕਿਸੇ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।”
Psalm 119:85
ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ। ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।
Psalm 119:51
ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
Psalm 119:23
ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
Psalm 119:21
ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ। ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।
Psalm 109:3
ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।
Psalm 69:4
ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।
Psalm 35:26
ਮੇਰੇ ਸਾਰੇ ਵੈਰੀ ਸ਼ਰਮਿੰਦਾ ਹੋਣ ਅਤੇ ਪਰੇਸ਼ਾਨੀ ਵਿੱਚ ਪੈਣ। ਉਹ ਲੋਕੀਂ ਖੁਸ਼ ਸਨ ਜਦੋਂ ਮੇਰੇ ਨਾਲ ਮੰਦੀਆਂ ਗੱਲਾਂ ਵਾਪਰ ਰਹੀਆਂ ਸਨ। ਉਨ੍ਹਾਂ ਨੇ ਸੋਚਿਆ ਸੀ ਕਿ ਉਹ ਮੇਰੇ ਨਾਲੋਂ ਬਿਹਤਰ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸ਼ਰਮਿੰਦਗੀ ਅਤੇ ਅਪਮਾਨ ਨਾਲ ਢੱਕੋ।
Psalm 35:7
ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।
Psalm 25:3
ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Psalm 7:3
ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।
Psalm 1:2
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
1 Samuel 26:18
ਦਾਊਦ ਨੇ ਇਹ ਵੀ ਆਖਿਆ, ਹੇ ਸੁਆਮੀ! ਤੂੰ ਮੇਰੇ ਪਿੱਛੇ ਕਿਉਂ ਪਿਆ ਹੋਇਆ ਹੈਂ? ਮੈਂ ਕੀ ਗੁਨਾਹ ਕੀਤਾ ਹੈ, ਤੂੰ ਮੈਨੂੰ ਕਿਸ ਗੱਲੋਂ ਦੋਸ਼ੀ ਠਹਿਰਾਉਂਦਾ ਹੈ?
1 Samuel 24:17
ਉਹ ਬਹੁਤ ਰੋਇਆ ਅਤੇ ਕਹਿਣ ਲੱਗਾ, “ਹਾਂ ਤੂੰ ਸਹੀ ਸੀ ਅਤੇ ਮੈਂ ਗਲਤ। ਤੂੰ ਤਾਂ ਹਮੇਸ਼ਾ ਮੇਰੇ ਨਾਲ ਭਲਾਈ ਕੀਤੀ ਹੈ ਪਰ ਮੈਂ ਹੀ ਤੇਰੇ ਨਾਲ ਬੁਰਾ ਕਰਦਾ ਰਿਹਾ ਹਾਂ।
1 Peter 2:20
ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।