Psalm 125:4
ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
Psalm 125:4 in Other Translations
King James Version (KJV)
Do good, O LORD, unto those that be good, and to them that are upright in their hearts.
American Standard Version (ASV)
Do good, O Jehovah, unto those that are good, And to them that are upright in their hearts.
Bible in Basic English (BBE)
Do good, O Lord, to those who are good, and to those who are upright in heart.
Darby English Bible (DBY)
Do good, O Jehovah, unto the good, and to them that are upright in their hearts.
World English Bible (WEB)
Do good, Yahweh, to those who are good, To those who are upright in their hearts.
Young's Literal Translation (YLT)
Do good, O Jehovah, to the good, And to the upright in their hearts.
| Do good, | הֵיטִ֣יבָה | hêṭîbâ | hay-TEE-va |
| O Lord, | יְ֭הוָה | yĕhwâ | YEH-va |
| good, be that those unto | לַטּוֹבִ֑ים | laṭṭôbîm | la-toh-VEEM |
| upright are that them to and | וְ֝לִֽישָׁרִ֗ים | wĕlîšārîm | VEH-lee-sha-REEM |
| in their hearts. | בְּלִבּוֹתָֽם׃ | bĕlibbôtām | beh-lee-boh-TAHM |
Cross Reference
Psalm 119:68
ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿੱਖਾਉ।
Psalm 7:10
ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ। ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ।
Revelation 14:5
ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।
1 John 3:17
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
Hebrews 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
John 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
Lamentations 3:25
ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।
Isaiah 58:10
ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
Psalm 119:80
ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ। ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।
Psalm 94:15
ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।
Psalm 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
Psalm 73:1
ਤੀਜਾ ਭਾਗ (ਜ਼ਬੂਰ 73-89) ਅਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।
Psalm 51:18
ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
Psalm 41:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
Psalm 36:10
ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
Psalm 32:2
ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।