Psalm 137:8
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
O daughter | בַּת | bat | baht |
of Babylon, | בָּבֶ֗ל | bābel | ba-VEL |
destroyed; be to art who | הַשְּׁד֫וּדָ֥ה | haššĕdûdâ | ha-sheh-DOO-DA |
happy | אַשְׁרֵ֥י | ʾašrê | ash-RAY |
rewardeth that be, he shall | שֶׁיְשַׁלֶּם | šêšallem | shay-sha-LEM |
thee as | לָ֑ךְ | lāk | lahk |
אֶת | ʾet | et | |
thou hast served | גְּ֝מוּלֵ֗ךְ | gĕmûlēk | ɡEH-moo-LAKE |
us. | שֶׁגָּמַ֥לְתְּ | šeggāmalĕt | sheh-ɡa-MA-let |
לָֽנוּ׃ | lānû | la-NOO |
Cross Reference
Revelation 18:6
ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।
Isaiah 13:1
ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:
Revelation 18:20
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”
Revelation 17:1
ਜਾਨਵਰ ਤੇ ਸਵਾਰ ਔਰਤ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
Revelation 14:8
ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸ ਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸ ਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।”
Zechariah 2:7
ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
Jeremiah 50:1
ਬਾਬਲ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ।
Jeremiah 25:12
“ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ।
Isaiah 47:1
ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ “ਮਿੱਟੀ ਵਿੱਚ ਢਹਿ ਪਵੋ ਤੇ ਓੱਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵੱਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।
Isaiah 44:28
ਯਹੋਵਾਹ ਖੋਰੁਸ ਨੂੰ ਆਖਦਾ ਹੈ, “ਤੂੰ ਮੇਰਾ ਆਜੜੀ ਹੈਂ, ਤੂੰ ਓਹੀ ਗੱਲਾਂ ਕਰੇਂਗਾ ਜੋ ਮੈਂ ਚਾਹੁੰਦਾ ਹਾਂ। ਤੂੰ ਯਰੂਸ਼ਲਮ ਨੂੰ ਆਖੇਂਗਾ, ‘ਤੂੰ ਫ਼ੇਰ ਉਸਾਰਿਆ ਜਾਵੇਂਗਾ!’ ਤੂੰ ਮੰਦਰ ਨੂੰ ਆਖੇਂਗਾ, ‘ਇੱਕ ਵਾਰੀ ਫ਼ੇਰ ਤੇਰੀਆਂ ਬੁਨਿਆਦਾਂ ਉਸਾਰੀਆਂ ਜਾਣਗੀਆਂ!’”
Isaiah 21:1
ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।
Isaiah 14:4
ਬਾਬਲ ਦੇ ਰਾਜੇ ਬਾਰੇ ਗੀਤ ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।
Psalm 149:6
ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।