Psalm 139:18
ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
Psalm 139:18 in Other Translations
King James Version (KJV)
If I should count them, they are more in number than the sand: when I awake, I am still with thee.
American Standard Version (ASV)
If I should count them, they are more in number than the sand: When I awake, I am still with thee.
Bible in Basic English (BBE)
If I made up their number, it would be more than the grains of sand; when I am awake, I am still with you.
Darby English Bible (DBY)
[If] I would count them, they are more in number than the sand. When I awake, I am still with thee.
World English Bible (WEB)
If I would count them, they are more in number than the sand. When I wake up, I am still with you.
Young's Literal Translation (YLT)
I recount them! than the sand they are more, I have waked, and I am still with Thee.
| If I should count | אֶ֭סְפְּרֵם | ʾespĕrēm | ES-peh-rame |
| number in more are they them, | מֵח֣וֹל | mēḥôl | may-HOLE |
| sand: the than | יִרְבּ֑וּן | yirbûn | yeer-BOON |
| when I awake, | הֱ֝קִיצֹ֗תִי | hĕqîṣōtî | HAY-kee-TSOH-tee |
| I am still | וְעוֹדִ֥י | wĕʿôdî | veh-oh-DEE |
| with thee. | עִמָּֽךְ׃ | ʿimmāk | ee-MAHK |
Cross Reference
Psalm 3:5
ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।
Psalm 139:3
ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
1 Thessalonians 5:10
ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
Daniel 12:2
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।
Isaiah 26:19
ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”
Psalm 63:6
ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।
Psalm 40:12
ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
Psalm 40:5
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
Psalm 17:15
ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।
Psalm 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।