Psalm 140:12
ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ। ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।
Psalm 140:12 in Other Translations
King James Version (KJV)
I know that the LORD will maintain the cause of the afflicted, and the right of the poor.
American Standard Version (ASV)
I know that Jehovah will maintain the cause of the afflicted, And justice for the needy.
Bible in Basic English (BBE)
I am certain that the Lord will take care of the cause of the poor, and of the rights of those who are troubled.
Darby English Bible (DBY)
I know that Jehovah will maintain the cause of the afflicted one, the right of the needy.
World English Bible (WEB)
I know that Yahweh will maintain the cause of the afflicted, And justice for the needy.
Young's Literal Translation (YLT)
I have known that Jehovah doth execute The judgment of the afflicted, The judgment of the needy.
| I know | יָדַ֗עְתִּ | yādaʿti | ya-DA-tee |
| that | כִּֽי | kî | kee |
| the Lord | יַעֲשֶׂ֣ה | yaʿăśe | ya-uh-SEH |
| maintain will | יְ֭הוָה | yĕhwâ | YEH-va |
| the cause | דִּ֣ין | dîn | deen |
| afflicted, the of | עָנִ֑י | ʿānî | ah-NEE |
| and the right | מִ֝שְׁפַּ֗ט | mišpaṭ | MEESH-PAHT |
| of the poor. | אֶבְיֹנִֽים׃ | ʾebyōnîm | ev-yoh-NEEM |
Cross Reference
Psalm 9:4
ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। ਅਤੇ ਤੁਸੀਂ ਨਿਆਂ ਸੁਣਾ ਦਿੱਤਾ।
1 Kings 8:49
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਅਰਜੋਈ ਸੁਣ ਲਈਁ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
1 Kings 8:45
ਫ਼ੇਰ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦਾ ਨਿਆਂ ਕਰੀਂ।
Matthew 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Jeremiah 22:16
ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।
Isaiah 11:4
ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।
Proverbs 23:10
-10- ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ।
Proverbs 22:22
-1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।
Psalm 102:17
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
Psalm 72:12
ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
Psalm 72:4
ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ। ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।
Psalm 35:10
ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”
Psalm 22:24
ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।
Psalm 10:17
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।