Psalm 145:1
ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
Psalm 145:1 in Other Translations
King James Version (KJV)
I will extol thee, my God, O king; and I will bless thy name for ever and ever.
American Standard Version (ASV)
I will extol thee, my God, O King; And I will bless thy name for ever and ever.
Bible in Basic English (BBE)
<A Song of praise. Of David.> Let me give glory to you, O God, my King; and blessing to your name for ever and ever.
Darby English Bible (DBY)
{A Psalm of praise. Of David.} I will extol thee, my God, O King, and I will bless thy name for ever and ever.
World English Bible (WEB)
> I will exalt you, my God, the King. I will praise your name forever and ever.
Young's Literal Translation (YLT)
Praise by David. I exalt Thee, my God, O king, And bless Thy name to the age and for ever.
| I will extol | אֲרוֹמִמְךָ֣ | ʾărômimkā | uh-roh-meem-HA |
| God, my thee, | אֱלוֹהַ֣י | ʾĕlôhay | ay-loh-HAI |
| O king; | הַמֶּ֑לֶךְ | hammelek | ha-MEH-lek |
| bless will I and | וַאֲבָרֲכָ֥ה | waʾăbārăkâ | va-uh-va-ruh-HA |
| thy name | שִׁ֝מְךָ֗ | šimkā | SHEEM-HA |
| for ever | לְעוֹלָ֥ם | lĕʿôlām | leh-oh-LAHM |
| and ever. | וָעֶֽד׃ | wāʿed | va-ED |
Cross Reference
Psalm 30:1
ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ। ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
Psalm 100:1
ਧੰਨਵਾਦ ਦਾ ਗੀਤ। ਹੇ ਧਰਤੀ ਯਹੋਵਾਹ ਦੇ ਗੀਤ ਗਾ।
Psalm 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Psalm 113:1
ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
Psalm 145:21
ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
Psalm 149:2
ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
Daniel 4:37
ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!
Matthew 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
Revelation 19:16
ਉਸ ਦੇ ਚੋਲੇ ਉੱਤੇ ਅਤੇ ਉਸਦੀ ਲੱਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ
Psalm 95:3
ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।
Psalm 71:14
ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।
Psalm 68:4
ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸ ਦੇ ਨਾਮ ਦੀ ਉਸਤਤਿ ਕਰੋ।
Psalm 30:12
ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
Psalm 34:1
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
Psalm 44:4
ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
Psalm 45:1
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
Psalm 45:6
ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
Psalm 47:6
ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
Psalm 48:2
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।
Psalm 52:9
ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।
Malachi 1:14
ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।
Psalm 5:2
ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ।