Psalm 148
1 ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।
2 ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
3 ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
4 ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
5 ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
6 ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।
7 ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
8 ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।
9 ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
10 ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।
12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।
13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।
14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
1 Praise ye the Lord. Praise ye the Lord from the heavens: praise him in the heights.
2 Praise ye him, all his angels: praise ye him, all his hosts.
3 Praise ye him, sun and moon: praise him, all ye stars of light.
4 Praise him, ye heavens of heavens, and ye waters that be above the heavens.
5 Let them praise the name of the Lord: for he commanded, and they were created.
6 He hath also stablished them for ever and ever: he hath made a decree which shall not pass.
7 Praise the Lord from the earth, ye dragons, and all deeps:
8 Fire, and hail; snow, and vapour; stormy wind fulfilling his word:
9 Mountains, and all hills; fruitful trees, and all cedars:
10 Beasts, and all cattle; creeping things, and flying fowl:
11 Kings of the earth, and all people; princes, and all judges of the earth:
12 Both young men, and maidens; old men, and children:
13 Let them praise the name of the Lord: for his name alone is excellent; his glory is above the earth and heaven.
14 He also exalteth the horn of his people, the praise of all his saints; even of the children of Israel, a people near unto him. Praise ye the Lord.