Psalm 16:7
ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
Psalm 16:7 in Other Translations
King James Version (KJV)
I will bless the LORD, who hath given me counsel: my reins also instruct me in the night seasons.
American Standard Version (ASV)
I will bless Jehovah, who hath given me counsel; Yea, my heart instructeth me in the night seasons.
Bible in Basic English (BBE)
I will give praise to the Lord who has been my guide; knowledge comes to me from my thoughts in the night.
Darby English Bible (DBY)
I will bless Jehovah, who giveth me counsel; even in the nights my reins instruct me.
Webster's Bible (WBT)
I will bless the LORD, who hath given me counsel: my reins also instruct me in the night season.
World English Bible (WEB)
I will bless Yahweh, who has given me counsel. Yes, my heart instructs me in the night seasons.
Young's Literal Translation (YLT)
I bless Jehovah who hath counselled me; Also `in' the nights my reins instruct me.
| I will bless | אֲבָרֵ֗ךְ | ʾăbārēk | uh-va-RAKE |
| אֶת | ʾet | et | |
| the Lord, | יְ֭הוָה | yĕhwâ | YEH-va |
| who | אֲשֶׁ֣ר | ʾăšer | uh-SHER |
| counsel: me given hath | יְעָצָ֑נִי | yĕʿāṣānî | yeh-ah-TSA-nee |
| my reins | אַף | ʾap | af |
| also | לֵ֝יל֗וֹת | lêlôt | LAY-LOTE |
| instruct | יִסְּר֥וּנִי | yissĕrûnî | yee-seh-ROO-nee |
| me in the night seasons. | כִלְיוֹתָֽי׃ | kilyôtāy | heel-yoh-TAI |
Cross Reference
Psalm 77:6
ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
Psalm 73:24
ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।
Psalm 42:8
ਯਹੋਵਾਹ ਮੈਨੂੰ ਆਪਣਾ ਪਿਆਰ ਦਿਨ ਦੇ ਸਮੇਂ ਦਰਸ਼ਾਵੇ, ਤਾਂ ਜੋ ਮੈਂ ਰਾਤ ਵੇਲੇ ਆਪਣੇ ਜਿਉਂਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਦੇ ਤੌਰ ਤੇ ਗੀਤ ਗਾਵਾਂਗਾ।
Psalm 17:3
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
Isaiah 48:17
ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
Isaiah 50:4
ਪਰਮੇਸ਼ੁਰ ਦਾ ਸੇਵਕ ਸੱਚਮੁੱਚ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ।
Revelation 2:23
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
Luke 6:12
ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
Isaiah 26:9
ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।
Isaiah 11:2
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
Proverbs 8:14
ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।
Psalm 22:2
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।
Psalm 63:6
ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।
Psalm 73:21
ਮੈਂ ਬਹੁਤ ਮੂਰਖ ਸਾਂ, ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ। ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।
Psalm 77:2
ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
Psalm 119:7
ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ। ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।
Psalm 119:55
ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ। ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।
Psalm 119:148
ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ ਰਾਤ ਭਰ ਜਾਗਦਾ ਰਿਹਾ।
Jeremiah 17:10
ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।
Jeremiah 12:2
ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।