Psalm 21:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
Psalm 21:1 in Other Translations
King James Version (KJV)
The king shall joy in thy strength, O LORD; and in thy salvation how greatly shall he rejoice!
American Standard Version (ASV)
The king shall joy in thy strength, O Jehovah; And in thy salvation how greatly shall he rejoice!
Bible in Basic English (BBE)
<To the chief music-maker. A Psalm. Of David.> The king will be glad in your strength, O Lord; how great will be his delight in your salvation!
Darby English Bible (DBY)
{To the chief Musician. A Psalm of David.} The king shall joy in thy strength, Jehovah; and in thy salvation how greatly shall he rejoice.
World English Bible (WEB)
> The king rejoices in your strength, Yahweh! How greatly he rejoices in your salvation!
Young's Literal Translation (YLT)
To the Overseer. -- A Psalm of David. Jehovah, in Thy strength is the king joyful, In Thy salvation how greatly he rejoiceth.
| The king | יְֽהוָ֗ה | yĕhwâ | yeh-VA |
| shall joy | בְּעָזְּךָ֥ | bĕʿozzĕkā | beh-oh-zeh-HA |
| strength, thy in | יִשְׂמַח | yiśmaḥ | yees-MAHK |
| O Lord; | מֶ֑לֶךְ | melek | MEH-lek |
| salvation thy in and | וּ֝בִישׁ֥וּעָתְךָ֗ | ûbîšûʿotkā | OO-vee-SHOO-ote-HA |
| how | מַה | ma | ma |
| greatly | יָּ֥גֶיל | yāgêl | YA-ɡale |
| shall he rejoice! | מְאֹֽד׃ | mĕʾōd | meh-ODE |
Cross Reference
Psalm 28:7
ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
Hebrews 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
Matthew 2:2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Psalm 118:14
ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।
Psalm 99:4
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
Psalm 95:1
ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।
Psalm 71:17
ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿੱਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ।
Psalm 63:11
ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।
Psalm 62:7
ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।
Psalm 59:16
ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ। ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।
Psalm 20:9
ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।
Psalm 20:5
ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।
Psalm 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”