Psalm 22:5
ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ। ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।
Psalm 22:5 in Other Translations
King James Version (KJV)
They cried unto thee, and were delivered: they trusted in thee, and were not confounded.
American Standard Version (ASV)
They cried unto thee, and were delivered: They trusted in thee, and were not put to shame.
Bible in Basic English (BBE)
They sent up their cry to you and were made free: they put their faith in you and were not put to shame.
Darby English Bible (DBY)
They cried unto thee, and were delivered; they confided in thee, and were not confounded.
Webster's Bible (WBT)
Our fathers trusted in thee: they trusted, and thou didst deliver them.
World English Bible (WEB)
They cried to you, and were delivered. They trusted in you, and were not disappointed.
Young's Literal Translation (YLT)
Unto Thee they cried, and were delivered, In Thee they trusted, and were not ashamed.
| They cried | אֵלֶ֣יךָ | ʾēlêkā | ay-LAY-ha |
| unto | זָעֲק֣וּ | zāʿăqû | za-uh-KOO |
| thee, and were delivered: | וְנִמְלָ֑טוּ | wĕnimlāṭû | veh-neem-LA-too |
| trusted they | בְּךָ֖ | bĕkā | beh-HA |
| in thee, and were not | בָטְח֣וּ | boṭḥû | vote-HOO |
| confounded. | וְלֹא | wĕlōʾ | veh-LOH |
| בֽוֹשׁוּ׃ | bôšû | VOH-shoo |
Cross Reference
Isaiah 49:23
ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”
Romans 9:33
ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”
Psalm 71:1
ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
Psalm 31:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ। ਮੈਨੂੰ ਨਿਰਾਸ਼ ਨਾ ਕਰੋ। ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।
1 Peter 2:6
ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”
Romans 10:11
ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
Isaiah 45:17
ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
Psalm 106:44
ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।
Psalm 99:6
ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
Psalm 69:6
ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ। ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸੱਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ।
Psalm 25:2
ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
Judges 10:10
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਉਨ੍ਹਾਂ ਆਖਿਆ, “ਹੇ ਪਰਮੇਸ਼ੁਰ, ਅਸੀਂ ਤੇਰੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਝੂਠੇ ਦੇਵਤੇ ਬਆਲ ਦੀ ਉਪਾਸਨਾ ਕੀਤੀ।”
Judges 6:6
ਇਨ੍ਹਾਂ ਮਿਦਯਾਨ ਲੋਕਾਂ ਕਾਰਣ ਇਸਰਾਏਲ ਦੇ ਲੋਕ ਬਹੁਤ ਗਰੀਬ ਹੋ ਗਏ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।
Judges 4:3
ਸੀਸਰਾ ਕੋਲ 900 ਲੋਹੇ ਦੇ ਰੱਥ ਸਨ, ਅਤੇ ਉਸ ਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ।