Psalm 26
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ। ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ। ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ। ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
9 ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।
10 ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ। ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।
11 ਪਰ ਮੈਂ ਬੇਕਸੂਰ ਹਾਂ। ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।
12 ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ। ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।
1 A Psalm of David.
2 Judge me, O Lord; for I have walked in mine integrity: I have trusted also in the Lord; therefore I shall not slide.
3 Examine me, O Lord, and prove me; try my reins and my heart.
4 For thy lovingkindness is before mine eyes: and I have walked in thy truth.
5 I have not sat with vain persons, neither will I go in with dissemblers.
6 I have hated the congregation of evil doers; and will not sit with the wicked.
7 I will wash mine hands in innocency: so will I compass thine altar, O Lord:
8 That I may publish with the voice of thanksgiving, and tell of all thy wondrous works.
9 Lord, I have loved the habitation of thy house, and the place where thine honour dwelleth.
10 Gather not my soul with sinners, nor my life with bloody men:
11 In whose hands is mischief, and their right hand is full of bribes.
12 But as for me, I will walk in mine integrity: redeem me, and be merciful unto me.
13 My foot standeth in an even place: in the congregations will I bless the Lord.