Psalm 28
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
2 ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।
3 ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
4 ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।
5 ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।
6 ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।
7 ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
8 ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸ ਨੂੰ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ।
9 ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।
1 A Psalm of David.
2 Unto thee will I cry, O Lord my rock; be not silent to me: lest, if thou be silent to me, I become like them that go down into the pit.
3 Hear the voice of my supplications, when I cry unto thee, when I lift up my hands toward thy holy oracle.
4 Draw me not away with the wicked, and with the workers of iniquity, which speak peace to their neighbours, but mischief is in their hearts.
5 Give them according to their deeds, and according to the wickedness of their endeavours: give them after the work of their hands; render to them their desert.
6 Because they regard not the works of the Lord, nor the operation of his hands, he shall destroy them, and not build them up.
7 Blessed be the Lord, because he hath heard the voice of my supplications.
8 The Lord is my strength and my shield; my heart trusted in him, and I am helped: therefore my heart greatly rejoiceth; and with my song will I praise him.
9 The Lord is their strength, and he is the saving strength of his anointed.
10 Save thy people, and bless thine inheritance: feed them also, and lift them up for ever.