Psalm 45:16
ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।
Psalm 45:16 in Other Translations
King James Version (KJV)
Instead of thy fathers shall be thy children, whom thou mayest make princes in all the earth.
American Standard Version (ASV)
Instead of thy fathers shall be thy children, Whom thou shalt make princes in all the earth.
Bible in Basic English (BBE)
Your children will take the place of your fathers; so that you may make them rulers over all the earth.
Darby English Bible (DBY)
Instead of thy fathers shall be thy sons; princes shalt thou make them in all the earth.
Webster's Bible (WBT)
With gladness and rejoicing shall they be brought: they shall enter into the king's palace.
World English Bible (WEB)
Your sons will take the place of your fathers. You shall make them princes in all the earth.
Young's Literal Translation (YLT)
Instead of thy fathers are thy sons, Thou dost appoint them for princes in all the earth.
| Instead | תַּ֣חַת | taḥat | TA-haht |
| of thy fathers | אֲ֭בֹתֶיךָ | ʾăbōtêkā | UH-voh-tay-ha |
| be shall | יִהְי֣וּ | yihyû | yee-YOO |
| thy children, | בָנֶ֑יךָ | bānêkā | va-NAY-ha |
| make mayest thou whom | תְּשִׁיתֵ֥מוֹ | tĕšîtēmô | teh-shee-TAY-moh |
| princes | לְ֝שָׂרִ֗ים | lĕśārîm | LEH-sa-REEM |
| in all | בְּכָל | bĕkāl | beh-HAHL |
| the earth. | הָאָֽרֶץ׃ | hāʾāreṣ | ha-AH-rets |
Cross Reference
Revelation 5:10
ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”
Revelation 1:6
ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
Revelation 20:6
ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
Philippians 3:7
ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।
Galatians 4:26
ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।
Mark 10:29
ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।
Matthew 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
Isaiah 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
Isaiah 54:1
ਪਰਮੇਸ਼ੁਰ ਆਪਣੇ ਬੰਦਿਆਂ ਨੂੰ ਘਰ ਲਿਆਉਂਦਾ ਹੈ “ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!” ਯਹੋਵਾਹ ਆਖਦਾ ਹੈ, “ਉਸ ਔਰਤ ਦੇ ਹੋਰ ਵੀ ਵੱਧੇਰੇ ਬੱਚੇ ਹੋਣਗੇ ਜਿਹੜੀ ਇੱਕਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।”
Isaiah 49:21
ਫ਼ੇਰ ਤੁਸੀਂ ਇਹ ਆਪਣੇ-ਆਪ ਨੂੰ ਆਖੋਂਗੇ, ‘ਕਿਸਨੇ ਮੈਨੂੰ ਇਹ ਸਾਰੇ ਬੱਚੇ ਦਿੱਤੇ? ਇਹ ਬਹੁਤ ਚੰਗੀ ਗੱਲ ਹੈ! ਮੈਂ ਉਦਾਸ ਤੇ ਇੱਕਲਾ ਸਾਂ। ਮੈਂ ਹਾਰਿਆ ਹੋਇਆ ਅਤੇ ਆਪਣੇ ਲੋਕਾਂ ਤੋਂ ਦੂਰ ਸਾਂ। ਇਸ ਲਈ ਕਿਸਨੇ ਮੈਨੂੰ ਇਹ ਬੱਚੇ ਦਿੱਤੇ ਹਨ? ਦੇਖੋ, ਮੈਂ ਇੱਕਲਾ ਰਹਿ ਗਿਆ ਸਾਂ। ਇਹ ਸਾਰੇ ਬੱਚੇ ਕਿੱਥੋਂ ਆ ਗਏ ਨੇ?’”
Psalm 22:30
ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।