Psalm 50:10
ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
Psalm 50:10 in Other Translations
King James Version (KJV)
For every beast of the forest is mine, and the cattle upon a thousand hills.
American Standard Version (ASV)
For every beast of the forest is mine, And the cattle upon a thousand hills.
Bible in Basic English (BBE)
For every beast of the woodland is mine, and the cattle on a thousand hills.
Darby English Bible (DBY)
For every beast of the forest is mine, the cattle upon a thousand hills;
Webster's Bible (WBT)
For every beast of the forest is mine, and the cattle upon a thousand hills.
World English Bible (WEB)
For every animal of the forest is mine, And the cattle on a thousand hills.
Young's Literal Translation (YLT)
For Mine `is' every beast of the forest, The cattle on the hills of oxen.
| For | כִּי | kî | kee |
| every | לִ֥י | lî | lee |
| beast | כָל | kāl | hahl |
| of the forest | חַיְתוֹ | ḥaytô | hai-TOH |
| cattle the and mine, is | יָ֑עַר | yāʿar | YA-ar |
| upon a thousand | בְּ֝הֵמ֗וֹת | bĕhēmôt | BEH-hay-MOTE |
| hills. | בְּהַרְרֵי | bĕharrê | beh-hahr-RAY |
| אָֽלֶף׃ | ʾālep | AH-lef |
Cross Reference
Genesis 1:24
ਛੇਵਾਂ ਦਿਨ-ਧਰਤੀ ਉਤਲੇ ਜਾਨਵਰ ਅਤੇ ਲੋਕ ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।
Daniel 2:38
ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।
Jeremiah 27:5
ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।
Psalm 104:24
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
Psalm 104:14
ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
Psalm 8:6
ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।
Job 40:15
“ਅੱਯੂਬ ਜ਼ਰਾ ਬਹੇਮੋਬ ਵੱਲ ਵੇਖ। ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ। ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ।
1 Chronicles 29:14
ਸੱਚਮੁੱਚ, ਇਹ ਸਭ ਸੁਗਾਤਾਂ ਮੇਰੇ ਜਾਂ ਮੇਰੇ ਲੋਕਾਂ ਦੁਆਰਾ ਨਹੀਂ ਦਿੱਤੀਆਂ ਗਈਆਂ ਸਨ। ਇਹ ਤਾਂ ਤੇਰੀਆਂ ਦਾਤਾਂ ਤੈਨੂੰ ਹੀ ਸੌਂਪੀਆਂ ਹਨ ਜਿਨ੍ਹਾਂ ਨੂੰ ਦੇਣ ਵਾਲਾ ਵੀ ਤੂੰ ਹੀ ਹੈਂ।
Genesis 31:9
ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ।
Genesis 9:2
ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਧਰਤੀ ਉੱਤੇ ਰੀਂਗਣ ਵਾਲਾ ਹਰ ਜੀਵ ਅਤੇ ਸਮੁੰਦਰ ਵਿੱਚਲਾ ਹਰ ਜੰਤੂ ਤੁਹਾਡੇ ਕੋਲੋਂ ਡਰੇਗਾ। ਉਹ ਸਾਰੇ ਹੀ ਤੁਹਾਡੇ ਕਾਬੂ ਵਿੱਚ ਹੋਣਗੇ।
Genesis 8:17
ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”
Genesis 2:19
ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।
Jonah 4:11
ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।”