Psalm 51

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।

2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।

3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।

4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।

5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।

6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।

7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।

8 ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।

9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ।

10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ। ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।

11 ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।

12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।

13 ਮੈਂ ਗੁਨਾਹਗਾਰਾਂ ਨੂੰ ਉਹੀ ਸਿੱਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।

14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।

15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।

16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ, ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।

17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।

18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।

19 ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।

1 To the chief Musician, A Psalm of David, when Nathan the prophet came unto him, after he had gone in to Bathsheba.

2 Have mercy upon me, O God, according to thy lovingkindness: according unto the multitude of thy tender mercies blot out my transgressions.

3 Wash me throughly from mine iniquity, and cleanse me from my sin.

4 For I acknowledge my transgressions: and my sin is ever before me.

5 Against thee, thee only, have I sinned, and done this evil in thy sight: that thou mightest be justified when thou speakest, and be clear when thou judgest.

6 Behold, I was shapen in iniquity; and in sin did my mother conceive me.

7 Behold, thou desirest truth in the inward parts: and in the hidden part thou shalt make me to know wisdom.

8 Purge me with hyssop, and I shall be clean: wash me, and I shall be whiter than snow.

9 Make me to hear joy and gladness; that the bones which thou hast broken may rejoice.

10 Hide thy face from my sins, and blot out all mine iniquities.

11 Create in me a clean heart, O God; and renew a right spirit within me.

12 Cast me not away from thy presence; and take not thy holy spirit from me.

13 Restore unto me the joy of thy salvation; and uphold me with thy free spirit.

14 Then will I teach transgressors thy ways; and sinners shall be converted unto thee.

15 Deliver me from bloodguiltiness, O God, thou God of my salvation: and my tongue shall sing aloud of thy righteousness.

16 O Lord, open thou my lips; and my mouth shall shew forth thy praise.

17 For thou desirest not sacrifice; else would I give it: thou delightest not in burnt offering.

18 The sacrifices of God are a broken spirit: a broken and a contrite heart, O God, thou wilt not despise.

19 Do good in thy good pleasure unto Zion: build thou the walls of Jerusalem.

20 Then shalt thou be pleased with the sacrifices of righteousness, with burnt offering and whole burnt offering: then shall they offer bullocks upon thine altar.

Psalm 60 in Tamil and English

0
To the chief Musician upon Shushan-eduth, Michtam of David, to teach; when he strove with Aram-naharaim and with Aram-zobah, when Joab returned, and smote of Edom in the valley of salt twelve thousand.

1 ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।
O God, thou hast cast us off, thou hast scattered us, thou hast been displeased; O turn thyself to us again.

2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।
Thou hast made the earth to tremble; thou hast broken it: heal the breaches thereof; for it shaketh.

3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।
Thou hast shewed thy people hard things: thou hast made us to drink the wine of astonishment.

4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।
Thou hast given a banner to them that fear thee, that it may be displayed because of the truth. Selah.

5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
That thy beloved may be delivered; save with thy right hand, and hear me.

6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।
God hath spoken in his holiness; I will rejoice, I will divide Shechem, and mete out the valley of Succoth.

7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
Gilead is mine, and Manasseh is mine; Ephraim also is the strength of mine head; Judah is my lawgiver;

8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
Moab is my washpot; over Edom will I cast out my shoe: Philistia, triumph thou because of me.

9 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।
Who will bring me into the strong city? who will lead me into Edom?

10
Wilt not thou, O God, which hadst cast us off? and thou, O God, which didst not go out with our armies?

11 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।
Give us help from trouble: for vain is the help of man.

12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।
Through God we shall do valiantly: for he it is that shall tread down our enemies.