Psalm 51:8
ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।
Psalm 51:8 in Other Translations
King James Version (KJV)
Make me to hear joy and gladness; that the bones which thou hast broken may rejoice.
American Standard Version (ASV)
Make me to hear joy and gladness, That the bones which thou hast broken may rejoice.
Bible in Basic English (BBE)
Make me full of joy and rapture; so that the bones which have been broken may be glad.
Darby English Bible (DBY)
Make me to hear gladness and joy; [that] the bones which thou hast broken may rejoice.
Webster's Bible (WBT)
Behold, thou desirest truth in the inward parts: and in the hidden part thou shalt make me to know wisdom.
World English Bible (WEB)
Let me hear joy and gladness, That the bones which you have broken may rejoice.
Young's Literal Translation (YLT)
Thou causest me to hear joy and gladness, Thou makest joyful bones Thou hast bruised.
| Make me to hear | תַּ֭שְׁמִיעֵנִי | tašmîʿēnî | TAHSH-mee-ay-nee |
| joy | שָׂשׂ֣וֹן | śāśôn | sa-SONE |
| and gladness; | וְשִׂמְחָ֑ה | wĕśimḥâ | veh-seem-HA |
| bones the that | תָּ֝גֵ֗לְנָה | tāgēlĕnâ | TA-ɡAY-leh-na |
| which thou hast broken | עֲצָמ֥וֹת | ʿăṣāmôt | uh-tsa-MOTE |
| may rejoice. | דִּכִּֽיתָ׃ | dikkîtā | dee-KEE-ta |
Cross Reference
Acts 2:37
ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
Luke 4:18
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
Matthew 5:4
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
Hosea 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
Isaiah 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
Psalm 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
Psalm 119:81
ਕਾਫ਼ ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
Psalm 38:3
ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।
Psalm 35:10
ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”
Psalm 30:11
ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
Psalm 13:5
ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।
Psalm 6:2
ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
Job 5:17
“ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।
Acts 16:29
ਤਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ।