Psalm 52
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
2 ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।
4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।
5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
6 ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
7 “ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।
1 To the chief Musician, Maschil, A Psalm of David, when Doeg the Edomite came and told Saul, and said unto him, David is come to the house of Ahimelech.
2 Why boastest thou thyself in mischief, O mighty man? the goodness of God endureth continually.
3 Thy tongue deviseth mischiefs; like a sharp razor, working deceitfully.
4 Thou lovest evil more than good; and lying rather than to speak righteousness. Selah.
5 Thou lovest all devouring words, O thou deceitful tongue.
6 God shall likewise destroy thee for ever, he shall take thee away, and pluck thee out of thy dwelling place, and root thee out of the land of the living. Selah.
7 The righteous also shall see, and fear, and shall laugh at him:
8 Lo, this is the man that made not God his strength; but trusted in the abundance of his riches, and strengthened himself in his wickedness.
9 But I am like a green olive tree in the house of God: I trust in the mercy of God for ever and ever.
10 I will praise thee for ever, because thou hast done it: and I will wait on thy name; for it is good before thy saints.