Psalm 56:5
ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।
Psalm 56:5 in Other Translations
King James Version (KJV)
Every day they wrest my words: all their thoughts are against me for evil.
American Standard Version (ASV)
All the day long they wrest my words: All their thoughts are against me for evil.
Bible in Basic English (BBE)
Every day they make wrong use of my words; all their thoughts are against me for evil.
Darby English Bible (DBY)
All the day long they wrest my words; all their thoughts are against me for evil.
Webster's Bible (WBT)
In God I will praise his word, in God I have put my trust; I will not fear what flesh can do to me.
World English Bible (WEB)
All day long they twist my words. All their thoughts are against me for evil.
Young's Literal Translation (YLT)
All the day they wrest my words, Concerning me all their thoughts `are' for evil,
| Every | כָּל | kāl | kahl |
| day | הַ֭יּוֹם | hayyôm | HA-yome |
| they wrest | דְּבָרַ֣י | dĕbāray | deh-va-RAI |
| my words: | יְעַצֵּ֑בוּ | yĕʿaṣṣēbû | yeh-ah-TSAY-voo |
| all | עָלַ֖י | ʿālay | ah-LAI |
| thoughts their | כָּל | kāl | kahl |
| are against | מַחְשְׁבֹתָ֣ם | maḥšĕbōtām | mahk-sheh-voh-TAHM |
| me for evil. | לָרָֽע׃ | lārāʿ | la-RA |
Cross Reference
2 Peter 3:16
ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
John 2:19
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
Luke 22:3
ਯਹੂਦਾ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਉਂਦਾ ਹੈ ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।
Luke 11:54
ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।
Matthew 26:61
“ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”
Matthew 22:15
ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।
Jeremiah 18:18
ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
Isaiah 29:20
ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ।
Psalm 41:7
ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ। ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
1 Samuel 20:33
ਪਰ ਸ਼ਾਊਲ ਨੇ ਉਸ ਵੱਲ ਆਪਣੀ ਸਾਂਗ ਸੁੱਟਕੇ ਯੋਨਾਥਾਨ ਨੂੰ ਮਾਰਨਾ ਚਾਹਿਆ ਤਾਂ ਯੋਨਾਥਾਨ ਸਮਝ ਗਿਆ ਕਿ ਉਹ ਅਵੱਸ਼ ਹੀ ਦਾਊਦ ਨੂੰ ਜਾਨੋਂ ਮਾਰ ਮੁਕਾਉਣਾ ਚਾਹੁੰਦਾ ਹੈ।
1 Samuel 20:7
ਜੇਕਰ ਤੇਰਾ ਪਿਉ ਕਹੇ, ‘ਠੀਕ ਹੈ।’ ਤਾਂ ਇਸਦਾ ਮਤਲਬ ਮੈਂ ਬਚ ਗਿਆ। ਪਰ ਜੇਕਰ ਤੇਰੇ ਪਿਉ ਨੂੰ ਕਰੋਧ ਆ ਜਾਵੇ ਤਾਂ ਫ਼ਿਰ ਤੂੰ ਜਾਣ ਜਾਵੇਂਗਾ ਕਿ ਉਹ ਮੈਨੂੰ ਮਾਰਨਾ ਚਾਹੁੰਦਾ ਹੈ।
1 Samuel 18:29
ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵੱਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।
1 Samuel 18:21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
1 Samuel 18:17
ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”