Psalm 58:1 in Punjabi - Punjabi Bible - Tamil Christian Songs .in

Index
Full Screen ?
 

Psalm 58:1 in Punjabi

Psalm 58:1 Punjabi Bible Psalm Psalm 58

Psalm 58:1
ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ। ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।

Do
ye
indeed
הַֽאֻמְנָ֗םhaʾumnāmha-oom-NAHM
speak
אֵ֣לֶםʾēlemA-lem
righteousness,
צֶ֭דֶקṣedeqTSEH-dek
O
congregation?
תְּדַבֵּר֑וּןtĕdabbērûnteh-da-bay-ROON
judge
ye
do
מֵישָׁרִ֥יםmêšārîmmay-sha-REEM
uprightly,
תִּ֝שְׁפְּט֗וּtišpĕṭûTEESH-peh-TOO
O
ye
sons
בְּנֵ֣יbĕnêbeh-NAY
of
men?
אָדָֽם׃ʾādāmah-DAHM

Cross Reference

Psalm 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।

Acts 5:21
ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।

Luke 23:50
ਅਰਿਮਥੇਆ ਦਾ ਯੂਸੁਫ਼ ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।

Matthew 27:1
ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।

Matthew 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।

Jeremiah 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।

Isaiah 32:1
ਆਗੂਆਂ ਨੂੰ ਨੇਕ ਅਤੇ ਨਿਰਪੱਖ ਹੋਣਾ ਚਾਹੀਦਾ ਹੈ ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਆਂੇ ਕਰਨ।

Isaiah 11:3
ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।

Psalm 82:6
ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।

Psalm 82:1
ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।

Psalm 72:1
ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।

Psalm 59:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ। ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।

2 Chronicles 19:6
ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।

2 Samuel 23:3
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।

2 Samuel 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।

Deuteronomy 16:18
ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।

Deuteronomy 1:15
“ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ।

Numbers 11:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।

Chords Index for Keyboard Guitar