Psalm 59:10
ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
Psalm 59:10 in Other Translations
King James Version (KJV)
The God of my mercy shall prevent me: God shall let me see my desire upon mine enemies.
American Standard Version (ASV)
My God with his lovingkindness will meet me: God will let me see `my desire' upon mine enemies.
Bible in Basic English (BBE)
The God of my mercy will go before me: God will let me see my desire effected on my haters.
Darby English Bible (DBY)
God, whose loving-kindness will come to meet me, -- God shall let me see [my desire] upon mine enemies.
Webster's Bible (WBT)
Because of his strength will I wait upon thee: for God is my defense.
World English Bible (WEB)
My God will go before me with his loving kindness. God will let me look at my enemies in triumph.
Young's Literal Translation (YLT)
God doth go before me, He causeth me to look on mine enemies.
| The God | אֱלֹהֵ֣י | ʾĕlōhê | ay-loh-HAY |
| of my mercy | חַסְדִּ֣ו | ḥasdiw | hahs-DEEV |
| prevent shall | יְקַדְּמֵ֑נִי | yĕqaddĕmēnî | yeh-ka-deh-MAY-nee |
| me: God | אֱ֝לֹהִ֗ים | ʾĕlōhîm | A-loh-HEEM |
| see me let shall | יַרְאֵ֥נִי | yarʾēnî | yahr-A-nee |
| my desire upon mine enemies. | בְשֹׁרְרָֽי׃ | bĕšōrĕrāy | veh-shoh-reh-RAI |
Cross Reference
Psalm 54:7
ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।
Psalm 21:3
ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
Isaiah 65:24
ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ। ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
Jeremiah 17:16
ਯਹੋਵਾਹ ਜੀ, ਮੈਂ ਤੁਹਾਡੇ ਕੋਲੋਂ ਨਹੀਂ ਭਜਿਆ ਸਾਂ। ਮੈਂ ਤੁਹਾਡੇ ਰਾਹ ਉੱਤੇ ਚੱਲਿਆ ਸਾਂ। ਮੈਂ ਓਸੇ ਤਰ੍ਹਾਂ ਦਾ ਅਯਾਲੀ ਬਣ ਗਿਆ, ਜਿਹੜਾ ਤੁਸੀਂ ਚਾਹੁੰਦੇ ਸੀ। ਮੈਂ ਨਹੀਂ ਚਾਹੁੰਦਾ ਸਾਂ ਕਿ ਭਿਆਨਕ ਦਿਨ ਆਵੇ। ਯਹੋਵਾਹ ਜੀ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣਦੇ ਹੋ, ਜੋ ਮੈਂ ਆਖੀਆਂ। ਤੁਸੀਂ ਸਭ ਕੁਝ ਦੇਖਦੇ ਹੋ, ਜੋ ਵਾਪਰ ਰਿਹਾ ਹੈ।
Luke 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
Romans 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
2 Corinthians 1:3
ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
Ephesians 2:4
ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।
1 Thessalonians 4:15
ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।
1 Peter 5:10
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
Psalm 112:8
ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
Psalm 92:11
ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ। ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ। ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।
2 Samuel 1:11
ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।
2 Samuel 1:17
ਦਾਊਦ ਦਾ ਸ਼ਾਊਲ ਅਤੇ ਯੋਨਾਥਾਨ ਲਈ ਸ਼ੋਕ ਗੀਤ ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਲਈ ਇੱਕ ਸ਼ੋਕ ਗੀਤ ਗਾਇਆ।
Psalm 5:8
ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
Psalm 54:5
ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।
Psalm 56:2
ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
Psalm 56:6
ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।
Psalm 59:17
ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
Psalm 79:8
ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।
Psalm 91:8
ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।
1 Samuel 26:10
ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਯਹੋਵਾਹ ਸ਼ਾਊਲ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇਵੇਗਾ। ਉਸ ਦਿਨ, ਜਿਸਦਾ ਯਹੋਵਾਹ ਫ਼ੈਸਲਾ ਕਰੇਗਾ ਸ਼ਾਊਲ ਸੁਭਾਵਿਕ ਮੌਤ ਜਾਂ ਯੁੱਧ ਵਿੱਚ ਮਰ ਜਾਵੇਗਾ।