Psalm 59:7
ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
Psalm 59:7 in Other Translations
King James Version (KJV)
Behold, they belch out with their mouth: swords are in their lips: for who, say they, doth hear?
American Standard Version (ASV)
Behold, they belch out with their mouth; Swords are in their lips: For who, `say they', doth hear?
Bible in Basic English (BBE)
See, hate is dropping from their lips; curses are on their tongues: they say, Who gives attention to it?
Darby English Bible (DBY)
Behold, they belch out with their mouth; swords are in their lips: for who [say they] doth hear?
Webster's Bible (WBT)
They return at evening: they make a noise like a dog, and go about the city.
World English Bible (WEB)
Behold, they spew with their mouth. Swords are in their lips, "For," they say, "who hears us?"
Young's Literal Translation (YLT)
Lo, they belch out with their mouths, Swords `are' in their lips, for `Who heareth?'
| Behold, | הִנֵּ֤ה׀ | hinnē | hee-NAY |
| they belch out | יַבִּ֘יע֤וּן | yabbîʿûn | ya-BEE-OON |
| mouth: their with | בְּפִיהֶ֗ם | bĕpîhem | beh-fee-HEM |
| swords | חֲ֭רָבוֹת | ḥărābôt | HUH-ra-vote |
| lips: their in are | בְּשִׂפְתוֹתֵיהֶ֑ם | bĕśiptôtêhem | beh-seef-toh-tay-HEM |
| for | כִּי | kî | kee |
| who, | מִ֥י | mî | mee |
| say they, doth hear? | שֹׁמֵֽעַ׃ | šōmēaʿ | shoh-MAY-ah |
Cross Reference
Psalm 57:4
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
Proverbs 15:2
ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
Psalm 10:11
ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”
Proverbs 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
Psalm 73:11
ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”
Matthew 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
Jeremiah 33:24
“ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”
Proverbs 15:28
ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
Psalm 109:2
ਬਦਕਾਰ ਲੋਕ ਮੇਰੇ ਬਾਰੇ ਝੂਠ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।
Psalm 94:7
ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।
Psalm 94:4
ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?
Psalm 64:3
ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।
Psalm 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।
Psalm 10:13
ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।
Job 22:12
“ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮੰਡਲਾਂ ਵਿੱਚ ਰਹਿੰਦਾ ਹੈ। ਦੇਖ ਤਾਰੇ ਕਿੰਨੇ ਦੂਰ ਨੇ। ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।