Psalm 6
1 ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।
5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।
6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।
7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।
8 ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।
9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।
10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।
1 To the chief Musician on Neginoth upon Sheminith, A Psalm of David.
2 O Lord, rebuke me not in thine anger, neither chasten me in thy hot displeasure.
3 Have mercy upon me, O Lord; for I am weak: O Lord, heal me; for my bones are vexed.
4 My soul is also sore vexed: but thou, O Lord, how long?
5 Return, O Lord, deliver my soul: oh save me for thy mercies’ sake.
6 For in death there is no remembrance of thee: in the grave who shall give thee thanks?
7 I am weary with my groaning; all the night make I my bed to swim; I water my couch with my tears.
8 Mine eye is consumed because of grief; it waxeth old because of all mine enemies.
9 Depart from me, all ye workers of iniquity; for the Lord hath heard the voice of my weeping.
10 The Lord hath heard my supplication; the Lord will receive my prayer.
11 Let all mine enemies be ashamed and sore vexed: let them return and be ashamed suddenly.