Psalm 61:2
ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।
Psalm 61:2 in Other Translations
King James Version (KJV)
From the end of the earth will I cry unto thee, when my heart is overwhelmed: lead me to the rock that is higher than I.
American Standard Version (ASV)
From the end of the earth will I call unto thee, when my heart is overwhelmed: Lead me to the rock that is higher than I.
Bible in Basic English (BBE)
From the end of the earth will I send up my cry to you, when my heart is overcome: take me to the rock which is over-high for me.
Darby English Bible (DBY)
From the end of the earth will I call unto thee, when my eart is overwhelmed: thou wilt lead me on to a rock which is too high for me.
Webster's Bible (WBT)
To the chief Musician upon Neginah, A Psalm of David. Hear my cry, O God; attend to my prayer.
World English Bible (WEB)
From the end of the earth, I will call to you, when my heart is overwhelmed. Lead me to the rock that is higher than I.
Young's Literal Translation (YLT)
From the end of the land unto Thee I call, In the feebleness of my heart, Into a rock higher than I Thou dost lead me.
| From the end | מִקְצֵ֤ה | miqṣē | meek-TSAY |
| of the earth | הָאָ֨רֶץ׀ | hāʾāreṣ | ha-AH-rets |
| cry I will | אֵלֶ֣יךָ | ʾēlêkā | ay-LAY-ha |
| unto | אֶ֭קְרָא | ʾeqrāʾ | EK-ra |
| heart my when thee, | בַּעֲטֹ֣ף | baʿăṭōp | ba-uh-TOFE |
| is overwhelmed: | לִבִּ֑י | libbî | lee-BEE |
| lead | בְּצוּר | bĕṣûr | beh-TSOOR |
| rock the to me | יָר֖וּם | yārûm | ya-ROOM |
| that is higher | מִמֶּ֣נִּי | mimmennî | mee-MEH-nee |
| than | תַנְחֵֽנִי׃ | tanḥēnî | tahn-HAY-nee |
Cross Reference
Psalm 77:3
ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।
Psalm 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
Deuteronomy 4:29
ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ।
Psalm 62:6
ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।
Psalm 62:2
ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।
Isaiah 32:2
ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।
Psalm 142:3
ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ੰਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ।
Psalm 27:5
ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ। ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ, ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।
Psalm 18:46
ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
Luke 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
Mark 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
Jonah 2:2
“ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
Isaiah 54:11
“ਤੂੰ, ਹੇ ਗਰੀਬ ਨਗਰੀੇ! ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ। ਪਰ ਕਿਸੇ ਨੇ ਵੀ ਤੈਨੂੰ ਸੱਕੂਨ ਨਹੀਂ ਪਹੁੰਚਾਇਆ। ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ। ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ। ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ।
Psalm 143:4
ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।
Psalm 139:9
ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
Psalm 55:5
ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ। ਮੈਂ ਭੈਭੀਤ ਹਾਂ।
Psalm 43:5
ਮੈਂ ਇੰਨਾ ਉਦਾਸ ਕਿਉਂ ਹਾਂ? ਮੈਂ ਇੰਨਾ ਪਰੇਸ਼ਾਨ ਕਿਉਂ ਹਾਂ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ। ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
Psalm 40:2
ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ। ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।