Psalm 62

1 ਨਿਰਦੇਸ਼ਕ ਲਈ: ਯਦੂਥੂਨ ਨੂੰ। ਦਾਊਦ ਦਾ ਗੀਤ। ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ। ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।

2 ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।

3 ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ? ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ, ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।

4 ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।

5 ਮੇਰੀ ਆਤਮਾ ਪਰਮੇਸ਼ੁਰ ਦਾ ਮੈਨੂੰ ਬਚਾਉਣ ਲਈ ਸਬਰ ਨਾਲ ਇੰਤਜ਼ਾਰ ਕਰਦੀ ਹੈ। ਪਰਮੇਸ਼ੁਰ ਹੀ ਮੇਰੀ ਇੱਕੋ-ਇੱਕ ਉਮੀਦ ਹੈ।

6 ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।

7 ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।

8 ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।

9 ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।

10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ। ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ। ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ, ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।

11 ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸੱਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ, “ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ।”

12 ਮੇਰੇ ਮਾਲਕ, ਤੁਹਾਡਾ ਪਿਆਰ ਅਸਲੀ ਹੈ। ਤੁਸੀਂ ਕਿਸੇ ਬੰਦੇ ਨੂੰ ਉਸ ਦੇ ਕਰਮਾਂ ਬਦਲੇ ਇਨਾਮ ਦਾ ਦੰਡ ਦਿੰਦੇ ਹੋ।

1 To the chief Musician, to Jeduthun, A Psalm of David.

2 Truly my soul waiteth upon God: from him cometh my salvation.

3 He only is my rock and my salvation; he is my defence; I shall not be greatly moved.

4 How long will ye imagine mischief against a man? ye shall be slain all of you: as a bowing wall shall ye be, and as a tottering fence.

5 They only consult to cast him down from his excellency: they delight in lies: they bless with their mouth, but they curse inwardly. Selah.

6 My soul, wait thou only upon God; for my expectation is from him.

7 He only is my rock and my salvation: he is my defence; I shall not be moved.

8 In God is my salvation and my glory: the rock of my strength, and my refuge, is in God.

9 Trust in him at all times; ye people, pour out your heart before him: God is a refuge for us. Selah.

10 Surely men of low degree are vanity, and men of high degree are a lie: to be laid in the balance, they are altogether lighter than vanity.

11 Trust not in oppression, and become not vain in robbery: if riches increase, set not your heart upon them.

12 God hath spoken once; twice have I heard this; that power belongeth unto God.

13 Also unto thee, O Lord, belongeth mercy: for thou renderest to every man according to his work.

Psalm 60 in Tamil and English

0
To the chief Musician upon Shushan-eduth, Michtam of David, to teach; when he strove with Aram-naharaim and with Aram-zobah, when Joab returned, and smote of Edom in the valley of salt twelve thousand.

1 ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।
O God, thou hast cast us off, thou hast scattered us, thou hast been displeased; O turn thyself to us again.

2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।
Thou hast made the earth to tremble; thou hast broken it: heal the breaches thereof; for it shaketh.

3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।
Thou hast shewed thy people hard things: thou hast made us to drink the wine of astonishment.

4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।
Thou hast given a banner to them that fear thee, that it may be displayed because of the truth. Selah.

5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
That thy beloved may be delivered; save with thy right hand, and hear me.

6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।
God hath spoken in his holiness; I will rejoice, I will divide Shechem, and mete out the valley of Succoth.

7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
Gilead is mine, and Manasseh is mine; Ephraim also is the strength of mine head; Judah is my lawgiver;

8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
Moab is my washpot; over Edom will I cast out my shoe: Philistia, triumph thou because of me.

9 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।
Who will bring me into the strong city? who will lead me into Edom?

10
Wilt not thou, O God, which hadst cast us off? and thou, O God, which didst not go out with our armies?

11 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।
Give us help from trouble: for vain is the help of man.

12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।
Through God we shall do valiantly: for he it is that shall tread down our enemies.