Psalm 78:9
ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।
The children | בְּֽנֵי | bĕnê | BEH-nay |
of Ephraim, | אֶפְרַ֗יִם | ʾeprayim | ef-RA-yeem |
being armed, | נוֹשְׁקֵ֥י | nôšĕqê | noh-sheh-KAY |
and carrying | רוֹמֵי | rômê | roh-MAY |
bows, | קָ֑שֶׁת | qāšet | KA-shet |
turned back | הָ֝פְכ֗וּ | hāpĕkû | HA-feh-HOO |
in the day | בְּי֣וֹם | bĕyôm | beh-YOME |
of battle. | קְרָֽב׃ | qĕrāb | keh-RAHV |
Cross Reference
Deuteronomy 1:41
“ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’ “ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਿਲ ਕਰਨਾ ਸੌਖਾ ਹੋਵੇਗਾ।
Psalm 78:57
ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।
1 Chronicles 12:2
ਇਹ ਆਦਮੀ ਬੜੇ ਤੀਰ ਅੰਦਾਜ਼ ਸਨ ਅਤੇ ਉਹ ਆਪਣੇ ਸੱਜੇ-ਖੱਬੇ ਦੋਹਾਂ ਹੱਥਾਂ ਨਾਲ ਧਨੁਸ਼ ਤੋਂ ਤੀਰ ਚਲਾਣ ਤੇ ਪੱਥਰ ਗੁਲੇਲ ਨਾਲ ਸੁੱਟਣ ਵਿੱਚ ਨਿਪੁਣ ਸਨ। ਇਹ ਮਨੁੱਖ ਬਿਨਯਾਮੀਨ ਪਰਿਵਾਰ-ਸਮੂਹ ਵਿੱਚੋਂ ਸ਼ਾਊਲ ਦੇ ਸੰਬੰਧੀ ਸਨ ਤੇ ਇਨ੍ਹਾਂ ਦੇ ਨਾਉਂ ਇਉਂ ਸਨ:
1 Samuel 31:1
ਸ਼ਾਊਲ ਦੀ ਮੌਤ ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
1 Samuel 4:10
ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,000 ਸਿਪਾਹੀ ਮਾਰਿਆ ਗਿਆ ਸੀ।
Judges 20:39
ਬਿਨਯਾਮੀਨ ਦੀ ਫ਼ੌਜ ਨੇ ਤਕਰੀਬਨ 30 ਇਸਰਾਏਲੀ ਸਿਪਾਹੀ ਮਾਰ ਦਿੱਤੇ ਸਨ, ਇਸ ਲਈ ਬਿਨਯਾਮੀਨ ਦੇ ਬੰਦੇ ਆਖ ਰਹੇ ਸਨ, “ਅਸੀਂ ਜਿੱਤ ਰਹੇ ਹਾਂ, ਪਹਿਲਾਂ ਵਾਂਗ ਹੀ।” ਪਰ ਫ਼ੇਰ ਸ਼ਹਿਰ ਤੋਂ ਧੂੰਏ ਦਾ ਇੱਕ ਵੱਡਾ ਬੱਦਲ ਉੱਠਣ ਲੱਗਿਆ। ਬਿਨਯਾਮੀਨ ਦੇ ਬੰਦਿਆਂ ਨੇ ਪਿੱਛੇ ਮੁੜ ਕੇ ਧੂੰਏ ਵੱਲ ਦੇਖਿਆ। ਸਾਰੇ ਸ਼ਹਿਰਾਂ ਨੂੰ ਅੱਗ ਲਗੀ ਹੋਈ ਸੀ। ਫ਼ੇਰ ਇਸਰਾਏਲ ਦੀ ਫ਼ੌਜ ਭੱਜਣ ਤੋਂ ਹਟ ਗਈ। ਉਹ ਪਿੱਛੇ ਮੁੜਕੇ ਲੜਨ ਲੱਗ ਪਏ। ਬਿਨਯਾਮੀਨ ਦੇ ਬੰਦੇ ਭੈਭੀਤ ਹੋ ਗਏ। ਹੁਣ ਉਨ੍ਹਾਂ ਨੂੰ ਪਤਾ ਚੱਲਿਆ ਕਿ ਉੱਨ੍ਹਾਂ ਨਾਲ ਭਿਆਨਕ ਗੱਲ ਵਾਪਰ ਗਈ ਹੈ।
Judges 9:38
ਜ਼ਬੂਲ ਨੇ ਗਆਲ ਨੂੰ ਆਖਿਆ, “ਤੂੰ ਹੁਣ ਫ਼ੜਾਂ ਕਿਉਂ ਨਹੀਂ ਮਾਰ ਰਿਹਾ? ਤੂੰ ਆਖਿਆ ਸੀ, ‘ਅਬੀਮਲਕ ਕੌਣ ਹੈ? ਅਸੀਂ ਉਸਦਾ ਹੁਕਮ ਕਿਉਂ ਮੰਨੀਏ?’ ਤੂੰ ਉਨ੍ਹਾਂ ਲੋਕਾਂ ਨੂੰ ਤ੍ਰਿਸੱਕਾਰਿਆ ਸੀ। ਹੁਣ ਬਾਹਰ ਜਾਕੇ ਉਨ੍ਹਾਂ ਨਾਲ ਲੜ।”
Judges 9:28
ਫ਼ੇਰ ਅਬਦ ਦੇ ਪੁੱਤਰ ਗਆਲ ਨੇ ਆਖਿਆ, “ਅਸੀਂ ਸ਼ਕਮ ਦੇ ਬੰਦੇ ਹਾਂ। ਅਸੀਂ ਅਬੀਮਲਕ ਦਾ ਹੁਕਮ ਕਿਉਂ ਮੰਨੀਏ? ਉਹ ਕੀ ਸੋਚਦਾ ਹੈ ਕਿ ਉਹ ਕੌਣ ਹੈ? ਅਬੀਮਲਕ ਯਰੁੱਬਆਲ ਦੇ ਪੁੱਤਰਾਂ ਵਿੱਚੋਂ ਇੱਕ ਹੈ, ਠੀਕ? ਅਤੇ ਅਬੀਮਲਕ ਨੇ ਜ਼ਬੂਲ ਨੂੰ ਆਪਣਾ ਅਧਿਕਾਰੀ ਬਣਾਇਆ, ਠੀਕ? ਸਾਨੂੰ ਅਬਮੀਲਕ ਦਾ ਹੁਕਮ ਨਹੀਂ ਮੰਨਣਾ ਚਾਹੀਦਾ! ਸਾਨੂੰ ਆਪਣੇ ਲੋਕਾਂ ਦੇ ਪਿੱਛੇ ਲੱਗਣਾ ਚਾਹੀਦਾ ਹੈ, ਹਮੋਰ ਦੇ ਲੋਕਾਂ ਦੇ। (ਹਮੋਰ ਸ਼ਕਮ ਦਾ ਪਿਤਾ ਸੀ।)
Joshua 17:16
ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”
Luke 22:33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”