Psalm 84:1 in Punjabi

Punjabi Punjabi Bible Psalm Psalm 84 Psalm 84:1

Psalm 84:1
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।

Psalm 84Psalm 84:2

Psalm 84:1 in Other Translations

King James Version (KJV)
How amiable are thy tabernacles, O LORD of hosts!

American Standard Version (ASV)
How amiable are thy tabernacles, O Jehovah of hosts!

Bible in Basic English (BBE)
<To the chief music-maker; put to the Gittith A Psalm. Of the sons of Korah.> How dear are your tents, O Lord of armies!

Darby English Bible (DBY)
{To the chief Musician. Upon the Gittith. Of the sons of Korah. A Psalm.} How amiable are thy tabernacles, O Jehovah of hosts!

World English Bible (WEB)
> How lovely are your dwellings, Yahweh of Hosts!

Young's Literal Translation (YLT)
To the Overseer. -- `On the Gittith By sons of Korah.' -- A Psalm. How beloved Thy tabernacles, Jehovah of Hosts!

How
מַהmama
amiable
יְּדִיד֥וֹתyĕdîdôtyeh-dee-DOTE
are
thy
tabernacles,
מִשְׁכְּנוֹתֶ֗יךָmiškĕnôtêkāmeesh-keh-noh-TAY-ha
O
Lord
יְהוָ֥הyĕhwâyeh-VA
of
hosts!
צְבָאֽוֹת׃ṣĕbāʾôttseh-va-OTE

Cross Reference

Psalm 27:4
ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।

Psalm 43:3
ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।

Psalm 132:5
ਮੈਂ ਉਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਾਂਗਾ ਜਦੋਂ ਤੀਕ ਮੈਂ ਯਹੋਵਾਹ ਲਈ ਘਰ ਨਹੀਂ ਲੱਭਦਾ। ਯਾਕੂਬ ਦੇ ਪਰਮੇਸ਼ੁਰ ਲਈ ਇੱਕ ਸ਼ਕਤੀਸ਼ਾਲੀ ਘਰ!”

Psalm 36:8
ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।

Psalm 8:1
ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ । ਦਾਊਦ ਦਾ ਇੱਕ ਗੀਤ। ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

1 Kings 22:19
ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ।

Revelation 21:22
ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।

Revelation 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।

Hebrews 9:23
ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।

Isaiah 6:2
ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ।

Psalm 122:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”

Psalm 103:20
ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।

Nehemiah 9:6
ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।

Psalm 87:2
ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।

Psalm 81:1
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ। ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।

Psalm 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।