Psalm 85:6
ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ।
Psalm 85:6 in Other Translations
King James Version (KJV)
Wilt thou not revive us again: that thy people may rejoice in thee?
American Standard Version (ASV)
Wilt thou not quicken us again, That thy people may rejoice in thee?
Bible in Basic English (BBE)
Will you not give us life again, so that your people may be glad in you?
Darby English Bible (DBY)
Wilt thou not revive us again, that thy people may rejoice in thee?
Webster's Bible (WBT)
Wilt thou be angry with us for ever? wilt thou draw out thy anger to all generations?
World English Bible (WEB)
Won't you revive us again, That your people may rejoice in you?
Young's Literal Translation (YLT)
Dost Thou not turn back? Thou revivest us, And Thy people do rejoice in Thee.
| Wilt thou | הֲֽלֹא | hălōʾ | HUH-loh |
| not | אַ֭תָּה | ʾattâ | AH-ta |
| revive | תָּשׁ֣וּב | tāšûb | ta-SHOOV |
| us again: | תְּחַיֵּ֑נוּ | tĕḥayyēnû | teh-ha-YAY-noo |
| people thy that | וְ֝עַמְּךָ֗ | wĕʿammĕkā | VEH-ah-meh-HA |
| may rejoice | יִשְׂמְחוּ | yiśmĕḥû | yees-meh-HOO |
| in thee? | בָֽךְ׃ | bāk | vahk |
Cross Reference
Psalm 80:18
ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ। ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
Habakkuk 3:2
ਹੇ ਯਹੋਵਾਹ, ਮੈਂ ਤੇਰੇ ਬਾਰੇ ਖਬਰਾਂ ਸੁਣੀਆਂ ਹਨ। ਹੇ ਯਹੋਵਾਹ, ਤੇਰੇ ਅਤੀਤ ’ਚ ਕੀਤੇ ਕੰਮਾਂ ਤੇ ਮੈਂ ਹੈਰਾਨ ਹਾਂ। ਤੇ ਹੁਣ ਮੈਨੂੰ ਉਮੀਦ ਹੈ ਕਿ ਤੂੰ ਸਾਡੇ ਸਮਿਆਂ ਵਿੱਚ ਵੀ ਮਹਾਨ ਕਾਰਜ ਕਰੇਂਗਾ। ਉਨ੍ਹਾਂ ਗੱਲਾਂ ਨੂੰ ਸਾਡੇ ਸਮਿਆਂ ਵਿੱਚ ਵਾਪਰਨ ਦੇ। ਪਰ ਆਪਣੇ ਆਵੇਸ਼ ਵਿੱਚ, ਸਾਡੇ ਤੇ ਰਹਿਮ ਕਰਨਾ ਯਾਦ ਰੱਖੀਂ।
Hosea 6:2
ਦੋ ਦਿਨਾਂ ਬਾਅਦ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ, ਉਹ ਸਾਨੂੰ ਉਭਾਰੇਗਾ। ਫ਼ਿਰ ਅਸੀਂ ਉਸ ਦੀ ਹਜੂਰੀ ਵਿੱਚ ਰਹਿ ਸੱਕਾਂਗੇ।
Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
Psalm 90:14
ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ। ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
Psalm 71:20
ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।
Ezra 9:8
“ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ।
Ezra 3:11
ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।
Jeremiah 33:11
ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Psalm 149:2
ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
Psalm 138:7
ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
Psalm 53:6
ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।