Psalm 86:3
ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।
Psalm 86:3 in Other Translations
King James Version (KJV)
Be merciful unto me, O Lord: for I cry unto thee daily.
American Standard Version (ASV)
Be merciful unto me, O Lord; For unto thee do I cry all the day long.
Bible in Basic English (BBE)
Have mercy on me, O Lord; for my cry goes up to you all the day.
Darby English Bible (DBY)
Be gracious unto me, O Lord; for unto thee do I call all the day.
Webster's Bible (WBT)
Be merciful to me, O Lord: for I cry to thee daily.
World English Bible (WEB)
Be merciful to me, Lord, For I call to you all day long.
Young's Literal Translation (YLT)
Favour me, O Lord, for to Thee I call all the day.
| Be merciful | חָנֵּ֥נִי | ḥonnēnî | hoh-NAY-nee |
| unto me, O Lord: | אֲדֹנָ֑י | ʾădōnāy | uh-doh-NAI |
| for | כִּ֥י | kî | kee |
| I cry | אֵלֶ֥יךָ | ʾēlêkā | ay-LAY-ha |
| unto | אֶ֝קְרָ֗א | ʾeqrāʾ | EK-RA |
| thee daily. | כָּל | kāl | kahl |
| הַיּֽוֹם׃ | hayyôm | ha-yome |
Cross Reference
Psalm 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
Psalm 88:9
ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।
Ephesians 6:18
ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
Psalm 56:1
ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।
Psalm 25:5
ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Psalm 4:1
ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!
Luke 18:7
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
Luke 11:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
Luke 2:37
ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।
Psalm 55:17
ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।