Psalm 87:6 in Punjabi

Punjabi Punjabi Bible Psalm Psalm 87 Psalm 87:6

Psalm 87:6
ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।

Psalm 87:5Psalm 87Psalm 87:7

Psalm 87:6 in Other Translations

King James Version (KJV)
The LORD shall count, when he writeth up the people, that this man was born there. Selah.

American Standard Version (ASV)
Jehovah will count, when he writeth up the peoples, This one was born there. Selah

Bible in Basic English (BBE)
The Lord will keep in mind, when he is writing the records of the people, that this man had his birth there. (Selah.)

Darby English Bible (DBY)
Jehovah will count, when he inscribeth the peoples, This [man] was born there. Selah.

Webster's Bible (WBT)
The LORD shall count, when he writeth up the people, that this man was born there. Selah.

World English Bible (WEB)
Yahweh will count, when he writes up the peoples, "This one was born there." Selah.

Young's Literal Translation (YLT)
Jehovah doth recount in the describing of the peoples, `This `one' was born there.' Selah.

The
Lord
יְֽהוָ֗הyĕhwâyeh-VA
shall
count,
יִ֭סְפֹּרyispōrYEES-pore
when
he
writeth
up
בִּכְת֣וֹבbiktôbbeek-TOVE
people,
the
עַמִּ֑יםʿammîmah-MEEM
that
this
זֶ֖הzezeh
man
was
born
יֻלַּדyulladyoo-LAHD
there.
שָׁ֣םšāmshahm
Selah.
סֶֽלָה׃selâSEH-la

Cross Reference

Isaiah 4:3
ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।

Revelation 20:15
ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

Philippians 4:3
ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।

Luke 10:20
ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”

Ezekiel 13:9
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!

Psalm 69:28
ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।

Revelation 13:8
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।

Jeremiah 3:19
ਮੈਂ, ਯਹੋਵਾਹ ਨੇ, ਆਪਣੇ-ਆਪ ਨੂੰ ਆਖਿਆ, “ਮੈਂ ਤੁਹਾਡੇ ਨਾਲ ਆਪਣੇ ਬੱਚਿਆਂ ਵਰਗਾ ਸਲੂਕ ਕਰਨਾ ਚਾਹੁੰਦਾ ਹਾਂ। ਮੈਂ ਤੁਹਾਨੂੰ ਇੱਕ ਪ੍ਰਸੰਨ ਧਰਤੀ ਦੇਣਾ ਚਾਹੁੰਦਾ ਹਾਂ, ਅਜਿਹੀ ਧਰਤੀ ਜਿਹੜੀ ਕਿਸੇ ਵੀ ਹੋਰ ਕੌਮ ਨਾਲੋਂ ਵੱਧੇਰੇ ਖੂਬਸੂਰਤ ਹੋਵੇਗੀ।’ ਮੈਂ ਸੋਚਿਆ ਸੀ ਕਿ ਤੁਸੀਂ ਮੈਨੂੰ ‘ਪਿਤਾ’ ਆਖਕੇ ਸਦ੍ਦੋਁਗੇ। ਮੈਂ ਸੋਚਿਆ ਸੀ ਕਿ ਤੁਸੀਂ ਹਮੇਸ਼ਾ ਮੇਰੇ ਅਨੁਯਾਈ ਹੋਵੋਂਗੇ। ਪਰ ਤੁਸੀਂ ਉਸ ਔਰਤ ਵਰਗੇ ਰਹੇ ਹੋ ਜਿਹੜੀ ਆਪਣੇ ਪਤੀ ਨਾਲ ਬੇਵਫ਼ਾਈ ਕਰਦੀ ਹੈ। ਇਸਰਾਏਲ ਦੇ ਪਰਿਵਾਰ, ਤੂੰ ਮੇਰੇ ਨਾਲ ਬੇਵਫ਼ਾਈ ਕੀਤੀ ਹੈ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

Psalm 22:30
ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।

Galatians 4:26
ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।

Ezekiel 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”