Psalm 89:15
ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ, ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।
Psalm 89:15 in Other Translations
King James Version (KJV)
Blessed is the people that know the joyful sound: they shall walk, O LORD, in the light of thy countenance.
American Standard Version (ASV)
Blessed is the people that know the joyful sound: They walk, O Jehovah, in the light of thy countenance.
Bible in Basic English (BBE)
Happy are the people who have knowledge of the holy cry: the light of your face, O Lord, will be shining on their way.
Darby English Bible (DBY)
Blessed is the people that know the shout of joy: they walk, O Jehovah, in the light of thy countenance.
Webster's Bible (WBT)
Justice and judgment are the habitation of thy throne: mercy and truth shall go before thy face.
World English Bible (WEB)
Blessed are the people who learn to acclaim you. They walk in the light of your presence, Yahweh.
Young's Literal Translation (YLT)
O the happiness of the people knowing the shout, O Jehovah, in the light of Thy face they walk habitually.
| Blessed | אַשְׁרֵ֣י | ʾašrê | ash-RAY |
| is the people | הָ֭עָם | hāʿom | HA-ome |
| know that | יֹדְעֵ֣י | yōdĕʿê | yoh-deh-A |
| the joyful sound: | תְרוּעָ֑ה | tĕrûʿâ | teh-roo-AH |
| walk, shall they | יְ֝הוָ֗ה | yĕhwâ | YEH-VA |
| O Lord, | בְּֽאוֹר | bĕʾôr | BEH-ore |
| in the light | פָּנֶ֥יךָ | pānêkā | pa-NAY-ha |
| of thy countenance. | יְהַלֵּכֽוּן׃ | yĕhallēkûn | yeh-ha-lay-HOON |
Cross Reference
Acts 2:28
ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’
Leviticus 25:9
ਪਰਾਸਚਿਤ ਦੇ ਦਿਨ, ਤੁਹਾਨੂੰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ 10ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।
Numbers 10:10
ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Psalm 4:6
ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
Psalm 44:3
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
Isaiah 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
Nahum 1:15
ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
Revelation 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
Romans 10:18
ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”
Romans 10:15
ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
John 14:21
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Numbers 23:21
ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ। ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੈ। ਉਹ ਉਸ ਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ!
Job 29:3
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
Psalm 90:6
ਘਾਹ ਸਵੇਰ ਵੇਲੇ ਉਘਦਾ ਹੈ, ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
Psalm 98:4
ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।
Psalm 100:1
ਧੰਨਵਾਦ ਦਾ ਗੀਤ। ਹੇ ਧਰਤੀ ਯਹੋਵਾਹ ਦੇ ਗੀਤ ਗਾ।
Proverbs 16:15
ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
Isaiah 2:5
ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।
Luke 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
Numbers 6:26
ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”