Psalm 89:33
ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।
Psalm 89:33 in Other Translations
King James Version (KJV)
Nevertheless my lovingkindness will I not utterly take from him, nor suffer my faithfulness to fail.
American Standard Version (ASV)
But my lovingkindness will I not utterly take from him, Nor suffer my faithfulness to fail.
Bible in Basic English (BBE)
But I will not take away my mercy from him, and will not be false to my faith.
Darby English Bible (DBY)
Nevertheless my loving-kindness will I not utterly take from him, nor belie my faithfulness;
Webster's Bible (WBT)
Then will I visit their transgression with the rod, and their iniquity with stripes.
World English Bible (WEB)
But I will not completely take my loving kindness from him, Nor allow my faithfulness to fail.
Young's Literal Translation (YLT)
And My kindness I break not from him, Nor do I deal falsely in My faithfulness.
| Nevertheless my lovingkindness | וְ֭חַסְדִּי | wĕḥasdî | VEH-hahs-dee |
| will I not | לֹֽא | lōʾ | loh |
| utterly take | אָפִ֣יר | ʾāpîr | ah-FEER |
| from | מֵֽעִמּ֑וֹ | mēʿimmô | may-EE-moh |
| him, nor | וְלֹֽא | wĕlōʾ | veh-LOH |
| suffer my faithfulness | אֲ֝שַׁקֵּ֗ר | ʾăšaqqēr | UH-sha-KARE |
| to fail. | בֶּאֱמוּנָתִֽי׃ | beʾĕmûnātî | beh-ay-moo-na-TEE |
Cross Reference
2 Samuel 7:15
ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।
Hebrews 6:18
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
1 Corinthians 15:25
ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।
Lamentations 3:31
ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।
Jeremiah 33:20
ਯਹੋਵਾਹ ਆਖਦਾ ਹੈ, “ਮੇਰਾ ਦਿਨ ਅਤੇ ਰਾਤ ਨਾਲ ਇਕਰਾਰਨਾਮਾ ਹੈ। ਮੈਂ ਪ੍ਰਵਾਨ ਕੀਤਾ ਸੀ ਕਿ ਉਹ ਹਮੇਸ਼ਾ ਰਹਿਣਗੇ। ਤੁਸੀਂ ਇਸ ਇਕਰਾਰਨਾਮੇ ਨੂੰ ਨਹੀਂ ਬਦਲ ਸੱਕਦੇ। ਦਿਨ ਅਤੇ ਰਾਤ ਹਮੇਸ਼ਾ ਠੀਕ ਸਮੇਂ ਸਿਰ ਆਉਣਗੇ। ਜੇ ਕਿਤੇ ਤੁਸੀਂ ਇਸ ਇਕਰਾਰ ਨੂੰ ਬਦਲ ਸੱਕਦੇ
Isaiah 54:8
ਮੈਂ ਬਹੁਤ ਨਾਰਾਜ਼ ਹੋ ਗਿਆ ਸਾਂ ਤੇ ਬੋੜੇ ਸਮੇਂ ਲਈ ਤੇਰੇ ਕੋਲੋਂ ਛੁਪ ਗਿਆ ਸਾਂ। ਪਰ ਮੈਂ ਤੈਨੂੰ ਸਦਾ ਲਈ ਮਿਹਰ ਭਰਿਆ ਸੱਕੂਨ ਦੇਵਾਂਗਾ।” ਤੇਰੇ ਮੁਕਤੀਦਾਤੇ, ਯਹੋਵਾਹ ਨੇ ਇਹ ਆਖਿਆ ਸੀ।
Psalm 89:39
ਤੁਸੀਂ ਆਪਣੇ ਕਰਾਰ ਨੂੰ ਰੱਦ ਕਰ ਦਿੱਤਾ। ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ।
1 Kings 11:36
ਮੈਂ ਸੁਲੇਮਾਨ ਦੇ ਪੁੱਤਰ ਨੂੰ ਇੱਕ ਪਰਿਵਾਰ ਸਮੂਹ ਉੱਪਰ ਰਾਜ ਕਰਨ ਦੇਵਾਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਮੇਰੇ ਸੇਵਕ ਦਾਊਦ ਦਾ ਇੱਕ ਉਤਰਾਧਿਕਾਰੀ ਹਮੇਸ਼ਾ ਮੇਰੇ ਸਾਹਮਣੇ ਯਰੂਸ਼ਲਮ ਵਿੱਚ ਰਾਜ ਕਰੇ, ਜਿਸ ਸ਼ਹਿਰ ਨੂੰ ਮੈਂ ਆਪਣੇ ਲਈ ਚੁਣਿਆ ਹੈ।
1 Kings 11:32
ਪਰ ਮੇਰੇ ਸੇਵਕ ਦਾਊਦ ਅਤੇ ਯਰੂਸ਼ਲਮ ਦੇ ਕਾਰਣ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਚੁਣਿਆ ਹੈ, ਇੱਕ ਪਰਿਵਾਰ-ਸਮੂਹ ਉਸ ਦਾ ਰਹੇਗਾ।
1 Kings 11:13
ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸ ਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ-ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।”
2 Samuel 7:13
ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।
1 Samuel 15:29
ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”