Psalm 91:4
ਸੁਰੱਖਿਆ ਲਈ ਤੁਸੀਂ ਪਰਮੇਸ਼ੁਰ ਵੱਲ ਜਾ ਸੱਕਦੇ ਹੋ। ਉਹ ਤੁਹਾਡੀ ਰੱਖਿਆ ਕਰੇਗਾ, ਜਿਵੇਂ ਇੱਕ ਪੰਛੀ ਆਪਣੇ ਬੱਚਿਆਂ ਉੱਤੇ ਖੰਭ ਖਿਲਾਰ ਲੈਂਦਾ ਹੈ। ਪਰਮੇਸ਼ੁਰ ਇੱਕ ਢਾਲ ਹੋਵੇਗਾ ਅਤੇ ਤੁਹਾਡੀ ਰੱਖਿਆ ਲਈ ਇੱਕ ਕੰਧ।
Psalm 91:4 in Other Translations
King James Version (KJV)
He shall cover thee with his feathers, and under his wings shalt thou trust: his truth shall be thy shield and buckler.
American Standard Version (ASV)
He will cover thee with his pinions, And under his wings shalt thou take refuge: His truth is a shield and a buckler.
Bible in Basic English (BBE)
You will be covered by his feathers; under his wings you will be safe: his good faith will be your salvation.
Darby English Bible (DBY)
He shall cover thee with his feathers, and under his wings shalt thou find refuge: his truth is a shield and buckler.
Webster's Bible (WBT)
He shall cover thee with his feathers, and under his wings shalt thou trust: his truth shall be thy shield and buckler.
World English Bible (WEB)
He will cover you with his feathers. Under his wings you will take refuge. His faithfulness is your shield and rampart.
Young's Literal Translation (YLT)
With His pinion He covereth thee over, And under His wings thou dost trust, A shield and buckler `is' His truth.
| He shall cover | בְּאֶבְרָת֨וֹ׀ | bĕʾebrātô | beh-ev-ra-TOH |
| feathers, his with thee | יָ֣סֶךְ | yāsek | YA-sek |
| and under | לָ֭ךְ | lāk | lahk |
| his wings | וְתַֽחַת | wĕtaḥat | veh-TA-haht |
| trust: thou shalt | כְּנָפָ֣יו | kĕnāpāyw | keh-na-FAV |
| his truth | תֶּחְסֶ֑ה | teḥse | tek-SEH |
| shall be thy shield | צִנָּ֖ה | ṣinnâ | tsee-NA |
| and buckler. | וְֽסֹחֵרָ֣ה | wĕsōḥērâ | veh-soh-hay-RA |
| אֲמִתּֽוֹ׃ | ʾămittô | uh-mee-toh |
Cross Reference
Psalm 17:8
ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
Psalm 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
Deuteronomy 32:11
ਯਹੋਵਾਹ ਇਸਰਾਏਲ ਲਈ, ਬਾਜ ਵਾਂਗ ਸੀ। ਬਾਜ ਆਪਣੇ ਬੱਚਿਆਂ ਨੂੰ ਉੱਡਣਾ ਸਿੱਖਾਉਣ ਲਈ ਆਲ੍ਹਣੇ ਵਿੱਚੋਂ ਧੱਕ ਦਿੰਦਾ ਹੈ। ਉਹ ਆਪਣੇ ਬੱਚਿਆਂ ਨਾਲ ਉੱਡਦਾ ਹੈ ਅਤੇ ਉਨ੍ਹਾਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਨੂੰ ਫ਼ੜਨ ਲਈ, ਜਦੋਂ ਵੀ ਉਹ ਡਿੱਗਦੇ ਹਨ ਆਪਣੇ ਖੰਭ ਫ਼ੈਲਾਉਂਦਾ ਹੈ। ਉਨ੍ਹਾਂ ਨੂੰ ਇੱਕ ਸੁਰੱਖਿਅਤ ਥਾਂ ਲੈ ਜਾਣ ਖਾਤਰ ਆਪਣੇ ਖੰਭਾ ਨਾਲ ਚੁੱਕ ਲੈਂਦਾ ਹੈ। ਯਹੋਵਾਹ ਵੀ ਇਸੇ ਤਰ੍ਹਾਂ ਦਾ ਹੈ।
Psalm 35:2
ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ। ਉੱਠੋ ਅਤੇ ਮੇਰੀ ਮਦਦ ਕਰੋ।
Psalm 61:4
ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।
Matthew 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
Isaiah 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
Genesis 15:1
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”
Ruth 2:12
ਯਹੋਵਾਹ ਤੈਨੂੰ ਇਨ੍ਹਾਂ ਸਾਰੇ ਨੇਕ ਕੰਮਾਂ ਦਾ ਫ਼ਲ ਦੇਵੇਗਾ ਜੋ ਤੂੰ ਕੀਤੇ ਹਨ। ਤੈਨੂੰ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਪੂਰਾ ਇਵਜ਼ਾਨਾ ਦੇਵੇਗਾ। ਤੂੰ ਉਸ ਕੋਲ ਸ਼ਰਣ ਲਈ ਹੈ। ਅਤੇ ਉਹ ਤੇਰੀ ਰੱਖਿਆ ਕਰੇਗਾ।”
Hebrews 6:17
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
Titus 1:2
ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
Mark 13:31
ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
Psalm 138:2
ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
Psalm 89:23
ਮੈਂ ਉਸ ਦੇ ਵੈਰੀਆਂ ਨੂੰ ਮੁਕਾ ਦਿੱਤਾ, ਮੈਂ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਮੇਰੇ ਚੁਣੇ ਹੋਏ ਰਾਜੇ ਨੂੰ ਨਫ਼ਰਤ ਕਰਦੇ ਸਨ।