Psalm 92:6
ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।
Psalm 92:6 in Other Translations
King James Version (KJV)
A brutish man knoweth not; neither doth a fool understand this.
American Standard Version (ASV)
A brutish man knoweth not; Neither doth a fool understand this:
Bible in Basic English (BBE)
A man without sense has no knowledge of this; and a foolish man may not take it in.
Darby English Bible (DBY)
A brutish man knoweth not, neither doth a fool understand it.
Webster's Bible (WBT)
O LORD, how great are thy works! and thy thoughts are very deep.
World English Bible (WEB)
A senseless man doesn't know, Neither does a fool understand this:
Young's Literal Translation (YLT)
A brutish man doth not know, And a fool understandeth not this; --
| A brutish | אִֽישׁ | ʾîš | eesh |
| man | בַּ֭עַר | baʿar | BA-ar |
| knoweth | לֹ֣א | lōʾ | loh |
| not; | יֵדָ֑ע | yēdāʿ | yay-DA |
| neither | וּ֝כְסִ֗יל | ûkĕsîl | OO-heh-SEEL |
| fool a doth | לֹא | lōʾ | loh |
| understand | יָבִ֥ין | yābîn | ya-VEEN |
| אֶת | ʾet | et | |
| this. | זֹֽאת׃ | zōt | zote |
Cross Reference
Psalm 94:8
ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Psalm 49:10
ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
1 Corinthians 2:14
ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
Luke 12:20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
Jeremiah 10:14
ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।
Isaiah 1:3
ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”
Proverbs 30:2
ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।
Proverbs 24:7
-22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।
Proverbs 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
Psalm 75:4
“ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।
Psalm 32:9
ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ। ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ। ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”
Psalm 14:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।