Psalm 99:9
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।
Psalm 99:9 in Other Translations
King James Version (KJV)
Exalt the LORD our God, and worship at his holy hill; for the LORD our God is holy.
American Standard Version (ASV)
Exalt ye Jehovah our God, And worship at his holy hill; For Jehovah our God is holy. Psalm 100 A Psalm of thanksgiving.
Bible in Basic English (BBE)
Give high honour to the Lord our God, worshipping with your faces turned to his holy hill; for the Lord our God is holy.
Darby English Bible (DBY)
Exalt Jehovah our God, and worship at the hill of his holiness; for holy is Jehovah our God.
World English Bible (WEB)
Exalt Yahweh, our God. Worship at his holy hill, For Yahweh, our God, is holy!
Young's Literal Translation (YLT)
Exalt ye Jehovah our God, And bow yourselves at His holy hill, For holy `is' Jehovah our God!
| Exalt | רֽוֹמְמ֡וּ | rômĕmû | roh-meh-MOO |
| the Lord | יְה֘וָ֤ה | yĕhwâ | YEH-VA |
| our God, | אֱלֹהֵ֗ינוּ | ʾĕlōhênû | ay-loh-HAY-noo |
| and worship | וְ֭הִֽשְׁתַּחֲווּ | wĕhišĕttaḥăwû | VEH-hee-sheh-ta-huh-voo |
| holy his at | לְהַ֣ר | lĕhar | leh-HAHR |
| hill; | קָדְשׁ֑וֹ | qodšô | kode-SHOH |
| for | כִּֽי | kî | kee |
| the Lord | קָ֝ד֗וֹשׁ | qādôš | KA-DOHSH |
| our God | יְהוָ֥ה | yĕhwâ | yeh-VA |
| is holy. | אֱלֹהֵֽינוּ׃ | ʾĕlōhênû | ay-loh-HAY-noo |
Cross Reference
Revelation 4:8
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”
Luke 1:49
ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ।
Habakkuk 1:12
ਹਬੱਕੂਕ ਦੀ ਦੂਜੀ ਸ਼ਿਕਾਇਤ ਤਦ ਹਬੱਕੂਕ ਨੇ ਆਖਿਆ, “ਹੇ ਯਹੋਵਾਹ, ਤੂੰ ਮਹਾਨ ਹੈਂ! ਸਿਰਫ਼ ਤੂੰ ਹੀ ਮੇਰਾ ਪਵਿੱਤਰ ਪਰਮੇਸ਼ੁਰ ਹੈਂ, ਜੋ ਆਦਿ ਤੋਂ ਹੈਂ। ਸੱਚਮੁੱਚ, ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਨਿਆਂ ਤੇ ਅਮਨ ਕਰਨ ਲਈ ਚਾਲਡੀਨਾਂ ਨੂੰ ਸਾਜਿਆ। ਸਾਡੀਏ ਚੱਟਾਨੇ, ਤੂੰ ਉਨ੍ਹਾਂ ਨੂੰ ਸ਼ਜਾ ਦੇਣ ਲਈ ਸਾਜਿਆ ਹੈ।
Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
Isaiah 6:3
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
Isaiah 5:16
ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
Psalm 99:5
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।
Psalm 99:3
ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।
Psalm 87:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।
Psalm 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
Psalm 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
1 Samuel 2:2
ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।
Revelation 3:7
ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।
1 Peter 1:15
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।