Revelation 10:3
ਦੂਤ ਨੇ ਗੱਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸ ਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
Revelation 10:3 in Other Translations
King James Version (KJV)
And cried with a loud voice, as when a lion roareth: and when he had cried, seven thunders uttered their voices.
American Standard Version (ASV)
and he cried with a great voice, as a lion roareth: and when he cried, the seven thunders uttered their voices.
Bible in Basic English (BBE)
And he gave a loud cry, like the angry voice of a lion: and at his cry the voices of the seven thunders were sounding.
Darby English Bible (DBY)
and cried with a loud voice as a lion roars. And when he cried, the seven thunders uttered their own voices.
World English Bible (WEB)
He cried with a loud voice, as a lion roars. When he cried, the seven thunders uttered their voices.
Young's Literal Translation (YLT)
and he cried with a great voice, as a lion doth roar, and when he cried, speak out did the seven thunders their voices;
| And | καὶ | kai | kay |
| cried | ἔκραξεν | ekraxen | A-kra-ksane |
| with a loud | φωνῇ | phōnē | foh-NAY |
| voice, | μεγάλῃ | megalē | may-GA-lay |
| as | ὥσπερ | hōsper | OH-spare |
| when a lion | λέων | leōn | LAY-one |
| roareth: | μυκᾶται | mykatai | myoo-KA-tay |
| and | καὶ | kai | kay |
| when | ὅτε | hote | OH-tay |
| he had cried, | ἔκραξεν | ekraxen | A-kra-ksane |
| ἐλάλησαν | elalēsan | ay-LA-lay-sahn | |
| seven | αἱ | hai | ay |
| thunders | ἑπτὰ | hepta | ay-PTA |
| uttered | βρονταὶ | brontai | vrone-TAY |
| τὰς | tas | tahs | |
| their | ἑαυτῶν | heautōn | ay-af-TONE |
| voices. | φωνάς | phōnas | foh-NAHS |
Cross Reference
Amos 1:2
ਅਰਾਮ ਲਈ ਸਜ਼ਾ ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”
Joel 3:16
ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।
Isaiah 31:4
ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।
Revelation 15:7
ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ।
Revelation 15:1
ਆਖਰੀ ਪਲੇਗ ਦੇ ਨਾਲ ਦੂਤ ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।
Revelation 14:2
ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹੜ੍ਹ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹੜੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
Revelation 8:5
ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
Revelation 4:5
ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
Amos 3:8
ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।
Jeremiah 25:30
“ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ: ‘ਯਹੋਵਾਹ ਉੱਪਰੋਂ ਕੂਕਦਾ ਹੈ। ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ! ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ! ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ।
Isaiah 42:13
ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।
Isaiah 5:29
ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।
Proverbs 19:12
ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।