Revelation 16:11
ਜਿਹੜੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
Revelation 16:11 in Other Translations
King James Version (KJV)
And blasphemed the God of heaven because of their pains and their sores, and repented not of their deeds.
American Standard Version (ASV)
and they blasphemed the God of heaven because of their pains and their sores; and they repented not of their works.
Bible in Basic English (BBE)
And they said evil things against the God of heaven because of their pain and their wounds; and they were not turned from their evil works.
Darby English Bible (DBY)
and blasphemed the God of the heaven for their distresses and their sores, and did not repent of their works.
World English Bible (WEB)
and they blasphemed the God of heaven because of their pains and their sores. They didn't repent of their works.
Young's Literal Translation (YLT)
and they did speak evil of the God of the heaven, from their pains, and from their sores, and they did not reform from their works.
| And | καὶ | kai | kay |
| blasphemed | ἐβλασφήμησαν | eblasphēmēsan | ay-vla-SFAY-may-sahn |
| the | τὸν | ton | tone |
| God | θεὸν | theon | thay-ONE |
of | τοῦ | tou | too |
| heaven | οὐρανοῦ | ouranou | oo-ra-NOO |
| because | ἐκ | ek | ake |
| of | τῶν | tōn | tone |
| their | πόνων | ponōn | POH-none |
| αὐτῶν | autōn | af-TONE | |
| pains | καὶ | kai | kay |
| and | ἐκ | ek | ake |
| their | τῶν | tōn | tone |
| ἑλκῶν | helkōn | ale-KONE | |
| sores, | αὐτῶν | autōn | af-TONE |
| and | καὶ | kai | kay |
| repented | οὐ | ou | oo |
| not | μετενόησαν | metenoēsan | may-tay-NOH-ay-sahn |
| of | ἐκ | ek | ake |
| their | τῶν | tōn | tone |
| ἔργων | ergōn | ARE-gone | |
| deeds. | αὐτῶν | autōn | af-TONE |
Cross Reference
Revelation 16:9
ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯੰਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।
Revelation 16:21
ਲੋਕਾਂ ਤੇ ਅਕਾਸ਼ ਤੋਂ ਵੱਡੇ ਗੜ੍ਹੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗੜਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗੜਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬੜੀ ਭਿਆਨਕ ਸੀ।
Revelation 16:2
ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।
Revelation 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
Revelation 2:21
ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।
2 Timothy 3:13
ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
Daniel 2:18
ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।
Psalm 136:26
ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Nehemiah 2:4
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
Nehemiah 1:4
ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ।
Ezra 7:23
ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।
Ezra 7:21
ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ।
Ezra 7:12
ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ, ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ ਸਲਾਮ!
Ezra 6:10
ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।
Ezra 5:11
ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ: “ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।
Ezra 1:2
ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।
2 Chronicles 36:23
ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।
Jonah 1:9
ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।”
Daniel 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।