Revelation 7
1 ਇਸਰਾਏਲ ਦੇ 144,000 ਲੋਕ ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।
2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
3 “ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”
4 ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
5 ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000
6 ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000
7 ਸ਼ਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
8 ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
9 ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।”
11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
12 ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”
13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”
14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
16 ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
1 And after these things I saw four angels standing on the four corners of the earth, holding the four winds of the earth, that the wind should not blow on the earth, nor on the sea, nor on any tree.
2 And I saw another angel ascending from the east, having the seal of the living God: and he cried with a loud voice to the four angels, to whom it was given to hurt the earth and the sea,
3 Saying, Hurt not the earth, neither the sea, nor the trees, till we have sealed the servants of our God in their foreheads.
4 And I heard the number of them which were sealed: and there were sealed an hundred and forty and four thousand of all the tribes of the children of Israel.
5 Of the tribe of Juda were sealed twelve thousand. Of the tribe of Reuben were sealed twelve thousand. Of the tribe of Gad were sealed twelve thousand.
6 Of the tribe of Aser were sealed twelve thousand. Of the tribe of Nepthalim were sealed twelve thousand. Of the tribe of Manasses were sealed twelve thousand.
7 Of the tribe of Simeon were sealed twelve thousand. Of the tribe of Levi were sealed twelve thousand. Of the tribe of Issachar were sealed twelve thousand.
8 Of the tribe of Zabulon were sealed twelve thousand. Of the tribe of Joseph were sealed twelve thousand. Of the tribe of Benjamin were sealed twelve thousand.
9 After this I beheld, and, lo, a great multitude, which no man could number, of all nations, and kindreds, and people, and tongues, stood before the throne, and before the Lamb, clothed with white robes, and palms in their hands;
10 And cried with a loud voice, saying, Salvation to our God which sitteth upon the throne, and unto the Lamb.
11 And all the angels stood round about the throne, and about the elders and the four beasts, and fell before the throne on their faces, and worshipped God,
12 Saying, Amen: Blessing, and glory, and wisdom, and thanksgiving, and honour, and power, and might, be unto our God for ever and ever. Amen.
13 And one of the elders answered, saying unto me, What are these which are arrayed in white robes? and whence came they?
14 And I said unto him, Sir, thou knowest. And he said to me, These are they which came out of great tribulation, and have washed their robes, and made them white in the blood of the Lamb.
15 Therefore are they before the throne of God, and serve him day and night in his temple: and he that sitteth on the throne shall dwell among them.
16 They shall hunger no more, neither thirst any more; neither shall the sun light on them, nor any heat.
17 For the Lamb which is in the midst of the throne shall feed them, and shall lead them unto living fountains of waters: and God shall wipe away all tears from their eyes.