Romans 11:16
ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
Romans 11:16 in Other Translations
King James Version (KJV)
For if the firstfruit be holy, the lump is also holy: and if the root be holy, so are the branches.
American Standard Version (ASV)
And if the firstfruit is holy, so is the lump: and if the root is holy, so are the branches.
Bible in Basic English (BBE)
And if the first-fruit is holy, so is the mass: and if the root is holy, so are the branches.
Darby English Bible (DBY)
Now if the first-fruit [be] holy, the lump also; and if the root [be] holy, the branches also.
World English Bible (WEB)
If the first fruit is holy, so is the lump. If the root is holy, so are the branches.
Young's Literal Translation (YLT)
and if the first-fruit `is' holy, the lump also; and if the root `is' holy, the branches also.
| For | εἰ | ei | ee |
| if | δὲ | de | thay |
| the | ἡ | hē | ay |
| firstfruit | ἀπαρχὴ | aparchē | ah-pahr-HAY |
| holy, be | ἁγία | hagia | a-GEE-ah |
| the | καὶ | kai | kay |
| lump | τὸ | to | toh |
| is also | φύραμα· | phyrama | FYOO-ra-ma |
| and holy: | καὶ | kai | kay |
| if | εἰ | ei | ee |
| the | ἡ | hē | ay |
| root | ῥίζα | rhiza | REE-za |
| holy, be | ἁγία | hagia | a-GEE-ah |
| so | καὶ | kai | kay |
| are the | οἱ | hoi | oo |
| branches. | κλάδοι | kladoi | KLA-thoo |
Cross Reference
Ezekiel 44:30
ਹਰ ਤਰ੍ਹਾਂ ਦੀ ਫ਼ਸਲ ਦੀ ਵਾਢੀ ਦਾ ਪਹਿਲਾ ਹਿੱਸਾ ਇਨ੍ਹਾਂ ਜਾਜਕਾਂ ਲਈ ਹੋਵੇਗਾ। ਤੁਸੀਂ ਆਪਣੀ ਤੌਣ ਦਾ ਪਹਿਲਾ ਹਿੱਸਾ ਵੀ ਜਾਜਕਾਂ ਨੂੰ ਦੇਵੋਂਗੇ। ਇਸ ਨਾਲ ਤੁਹਾਡੇ ਘਰ ਨੂੰ ਅਸੀਸ ਮਿਲੇਗੀ।
Leviticus 23:10
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।
James 1:18
ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
Romans 11:17
ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
Proverbs 3:9
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
Deuteronomy 26:10
ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’ “ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।
Numbers 15:17
ਯਹੋਵਾਹ ਨੇ ਮੂਸਾ ਨੂੰ ਆਖਿਆ,
Exodus 23:16
“ਦੂਸਰੀ ਛੁੱਟੀ ‘ਪਹਿਲੇ ਫ਼ਲਾਂ ਦੇ ਪਰਬ’ ਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ। “ਤੀਸਰੀ ਛੁੱਟੀ ‘ਵਾਢੀ ਦੇ ਪਰਬ’ ਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ।
Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।
Revelation 14:4
ਇਹ 144,000 ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿੱਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿੱਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
1 Corinthians 7:14
ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ।
Jeremiah 2:21
ਯਹੂਦਾਹ, ਮੈਂ ਤੈਨੂੰ ਖਾਸ ਅੰਗੂਰੀ ਵੇਲ ਵਾਂਗ ਬੀਜਿਆ ਸੀ। ਤੁਸੀਂ ਸਾਰੇ ਹੀ ਚੰਗੇ ਬੀਜ ਵਰਗੇ ਸੀ। ਤੁਸੀਂ ਵੱਖਰੀ ਵੇਲ ਕਿਵੇਂ ਬਣ ਗਏ ਜਿਹੜੀ ਮੰਦੇ ਫ਼ਲ ਉਗਾਉਂਦੀ ਹੈ?
Nehemiah 10:35
“ਅਸੀਂ ਹਰ ਸਾਲ, ਆਪਣੀ ਜ਼ਮੀਨ ਦੀ ਪਹਿਲੀ ਫ਼ਸਲ ਤੇ ਹਰ ਰੁੱਖ ਦਾ ਪਹਿਲਾ ਫ਼ਲ ਸਾਡੇ ਯਹੋਵਾਹ ਦੇ ਮੰਦਰ ਨੂੰ ਚੜ੍ਹਾਉਣ ਦੀ ਜ਼ਿੰਮੇਵਾਰੀ ਵੀ ਸਵੀਕਾਰ ਕਰਦੇ ਹਾਂ।
Deuteronomy 18:4
ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ।
Exodus 23:19
“ਜਦੋਂ ਤੁਸੀਂ ਵਾਢੀ ਵੇਲੇ ਆਪਣੀਆਂ ਫ਼ਸਲਾਂ ਇੱਕਤਰ ਕਰੋ, ਤੁਹਾਨੂੰ ਵਾਢੀ ਕੀਤੀ ਹੋਈ ਹਰ ਚੀਜ਼ ਦਾ ਪਹਿਲਾ ਫ਼ਲ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਘਰ ਲੈ ਕੇ ਆਉਣਾ ਚਾਹੀਦਾ ਹੈ। “ਤੁਹਾਨੂੰ ਕਿਸੇ ਬਕਰੋਟੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਹੀਂ ਉਬਾਲਣਾ ਚਾਹੀਦਾ।”
Exodus 22:29
“ਫ਼ਸਲ ਦੀ ਵਾਢੀ ਵੇਲੇ ਤੁਸੀਂ ਮੈਨੂੰ ਪਹਿਲਾ ਅਨਾਜ ਤੇ ਆਪਣੇ ਫ਼ਲਾਂ ਦਾ ਪਹਿਲਾ ਰਸ ਜ਼ਰੂਰ ਭੇਂਟ ਕਰੋਂਗੇ। ਵਰ੍ਹੇ ਦੇ ਦੌਰਾਨ ਦੇਰੀ ਨਾ ਕਰੋ। “ਆਪਣੇ ਪਹਿਲੋਠੇ ਪੁੱਤਰ ਮੈਨੂੰ ਦਿਓ।