Romans 16:13
ਰੂਫ਼ਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
Salute | ἀσπάσασθε | aspasasthe | ah-SPA-sa-sthay |
Rufus | Ῥοῦφον | rhouphon | ROO-fone |
τὸν | ton | tone | |
chosen | ἐκλεκτὸν | eklekton | ake-lake-TONE |
in | ἐν | en | ane |
Lord, the | κυρίῳ | kyriō | kyoo-REE-oh |
and | καὶ | kai | kay |
his | τὴν | tēn | tane |
μητέρα | mētera | may-TAY-ra | |
mother | αὐτοῦ | autou | af-TOO |
and | καὶ | kai | kay |
mine. | ἐμοῦ | emou | ay-MOO |
Cross Reference
Mark 15:21
ਯਿਸੂ ਨੂੰ ਸਲੀਬ ਦਿੱਤੀ ਗਈ ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
2 John 1:1
ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
1 Timothy 5:2
ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।
2 Thessalonians 2:13
ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
Ephesians 1:4
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
John 19:27
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
John 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
Mark 3:35
ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
Matthew 20:16
“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”
Matthew 12:49
ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।