Romans 9:18
ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।
Romans 9:18 in Other Translations
King James Version (KJV)
Therefore hath he mercy on whom he will have mercy, and whom he will he hardeneth.
American Standard Version (ASV)
So then he hath mercy on whom he will, and whom he will be hardeneth.
Bible in Basic English (BBE)
So then, at his pleasure he has mercy on a man, and at his pleasure he makes the heart hard.
Darby English Bible (DBY)
So then, to whom he will he shews mercy, and whom he will he hardens.
World English Bible (WEB)
So then, he has mercy on whom he desires, and he hardens whom he desires.
Young's Literal Translation (YLT)
so, then, to whom He willeth, He doth kindness, and to whom He willeth, He doth harden.
| Therefore | ἄρα | ara | AH-ra |
hath he on | οὖν | oun | oon |
| mercy | ὃν | hon | one |
| whom | θέλει | thelei | THAY-lee |
| will he | ἐλεεῖ | eleei | ay-lay-EE |
| have mercy, and | ὃν | hon | one |
| whom | δὲ | de | thay |
| he will | θέλει | thelei | THAY-lee |
| he hardeneth. | σκληρύνει | sklērynei | sklay-RYOO-nee |
Cross Reference
Romans 9:15
ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”
Joshua 11:20
ਯਹੋਵਾਹ ਨੇ ਕਨਾਨੀਆਂ ਨੂੰ ਜ਼ਿੱਦੀ ਬਣਾਇਆ ਅਤੇ ਇਸਰਾਏਲ ਦੇ ਖਿਲਾਫ਼ ਲੜਨ ਦਾ ਨਿਸ਼ਚਾ ਕਰਵਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਕਨਾਨੀ ਬਿਨਾ ਤਰਸ਼ ਪੂਰਨ ਤੌਰ ਤੇ ਤਬਾਹ ਹੋ ਜਾਣ ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Exodus 4:21
ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।
2 Thessalonians 2:10
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
Romans 11:7
ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
Deuteronomy 2:30
“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।
Romans 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
Romans 1:24
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
Acts 28:26
‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।
Isaiah 63:17
ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।
Exodus 7:13
ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।
Ephesians 1:6
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।
Matthew 13:14
ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।