Song Of Solomon 1:5
ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ।
Song Of Solomon 1:5 in Other Translations
King James Version (KJV)
I am black, but comely, O ye daughters of Jerusalem, as the tents of Kedar, as the curtains of Solomon.
American Standard Version (ASV)
I am black, but comely, Oh ye daughters of Jerusalem, As the tents of Kedar, As the curtains of Solomon.
Bible in Basic English (BBE)
I am dark, but fair of form, O daughters of Jerusalem, as the tents of Kedar, as the curtains of Solomon.
Darby English Bible (DBY)
I am black, but comely, daughters of Jerusalem, As the tents of Kedar, As the curtains of Solomon.
World English Bible (WEB)
I am dark, but lovely, You daughters of Jerusalem, Like Kedar's tents, Like Solomon's curtains.
Young's Literal Translation (YLT)
Dark `am' I, and comely, daughters of Jerusalem, As tents of Kedar, as curtains of Solomon.
| I | שְׁחוֹרָ֤ה | šĕḥôrâ | sheh-hoh-RA |
| am black, | אֲנִי֙ | ʾăniy | uh-NEE |
| but comely, | וְֽנָאוָ֔ה | wĕnāʾwâ | veh-na-VA |
| daughters ye O | בְּנ֖וֹת | bĕnôt | beh-NOTE |
| of Jerusalem, | יְרוּשָׁלִָ֑ם | yĕrûšālāim | yeh-roo-sha-la-EEM |
| tents the as | כְּאָהֳלֵ֣י | kĕʾāhŏlê | keh-ah-hoh-LAY |
| of Kedar, | קֵדָ֔ר | qēdār | kay-DAHR |
| as the curtains | כִּירִיע֖וֹת | kîrîʿôt | kee-ree-OTE |
| of Solomon. | שְׁלֹמֹֽה׃ | šĕlōmō | sheh-loh-MOH |
Cross Reference
Song of Solomon 5:8
ਇਕਰਾਰ ਕਰੋ ਮੇਰੇ ਨਾਲ, ਯਰੂਸ਼ਲਮ ਦੀਓ ਨਾਰੀਓ ਮਿਲ ਜਾਵੇ ਜੇ ਤੁਹਾਨੂੰ ਮੇਰਾ ਪ੍ਰੀਤਮ ਕਿੱਧਰੇ ਆਖਣਾ ਉਸ ਨੂੰ ਕਿ ਮੈਂ ਪਿਆਰ ਨਾਲ ਬਿਮਾਰ ਹੋ ਗਈ ਹਾਂ।
Psalm 120:5
ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
Song of Solomon 5:16
ਉਸ ਦਾ ਮੂੰਹ ਸਭ ਤੋਂ ਮਿੱਠਾ ਹੈ ਉਹ ਹਰ ਤਰ੍ਹਾਂ ਇੱਛਾ ਯੋਗ ਹੈ, ਇਹ ਮੇਰਾ ਪ੍ਰੀਤਮ, ਇਹ ਮੇਰਾ ਪ੍ਰੇਮੀ ਹੈ।
Song of Solomon 4:3
ਹੋਂਠ ਤੇਰੇ ਨੇ ਸੰਧੂਰੀ ਧਾਗੇ ਵਰਗੇ। ਤੇਰਾ ਮੂੰਹ ਖੂਬਸੂਰਤ ਹੈ। ਪੁੜਪੜੀਆਂ ਤੇਰੀਆਂ ਨਕਾਬ ਅੰਦਰ ਹਨ ਇਸ ਤਰ੍ਹਾਂ ਦੋ ਫਾੜੀਆਂ ਹੋਣ ਜਿਵੇਂ ਅਨਾਰ ਦੀਆਂ।
Song of Solomon 2:14
ਉਹ ਬੋਲਦਾ ਹੈ ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।
Song of Solomon 2:7
ਯਰੂਸ਼ਲਮ ਦੀਓ ਸੁਆਣੀਓ ਇਕਰਾਰ ਕਰੋ ਮੇਰੇ ਨਾਲ ਹਰਨੋਟਿਆਂ ਅਤੇ ਜੰਗਲੀ ਹਿਰਣਾਂ ਤੇ ਹੱਥ ਧਰਕੇ ਜਗਾਓ ਨਾ ਪਿਆਰ ਨੂੰ ਉਤੇਜਿਤ ਕਰੋ ਨਾ ਪਿਆਰ ਨੂੰ, ਜਦੋਂ ਤੱਕ ਇਹ ਨਾ ਚਾਹੇ ਕਿ ਜਗਾਇਆ ਜਾਵੇ।
Romans 13:14
ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
1 Corinthians 4:10
ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।
2 Corinthians 5:21
ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।
Galatians 4:26
ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।
Ephesians 5:26
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
1 John 3:1
ਅਸੀਂ ਪਰਮੇਸ਼ੁਰ ਦੇ ਬੱਚੇ ਹਾਂ ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
Luke 15:22
“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।
Luke 13:34
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
Matthew 22:11
“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ।
Psalm 90:17
ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ। ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
Psalm 149:4
ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।
Song of Solomon 3:5
ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਨਾਰੀਓ, ਖੇਤਾਂ ਦੇ ਹਰਨੋਟਿਆਂ ਅਤੇ ਜਵਾਨ ਹਿਰਨਾਂ ਦੀ ਸੌਂਹ ਖਾ ਕੇ ਮੇਰੇ ਨਾਲ ਇਕਰਾਰ ਕਰੋ: ਜਗਾਓ ਨਾ ਪਿਆਰ ਨੂੰ, ਉਤੇਜਿਤ ਕਰੋ ਨਾ ਪਿਆਰ ਨੂੰ ਜਦੋਂ ਤੀਕ ਇਹ ਨਾ ਚਾਹੇ ਕਿ ਜਗਾਇਆ ਜਾਵੇ।
Song of Solomon 3:10
ਹੱਬੇ ਜਿਸ ਦੇ ਸਨ ਚਾਂਦੀ ਦੇ ਬਣੇ ਹੋਏ, ਤੇ ਬੱਲਾ ਸੋਨੇ ਦਾ ਸੀ। ਇਸ ਦੀ ਗੱਦੀ ਬੈਂਗਣੀ ਕੱਪੜੇ ਨਾਲ ਢੱਕੀ ਹੋਈ ਸੀ। ਬਣਾਇਆ ਸੀ ਇਸ ਨੂੰ ਪਿਆਰ ਨਾਲ ਯਰੂਸ਼ਲਮ ਦੀਆਂ ਔਰਤਾਂ ਨੇ।
Song of Solomon 6:4
ਉਹ ਬੋਲਦੀ ਹੈ ਖੂਬਸੂਰਤ ਹੈਂ ਤੂੰ, ਮੇਰੀ ਪ੍ਰੀਤਮੇ, ਤਿਰਜਾਹ ਵਾਂਗ। ਯਰੂਸ਼ਲਮ ਵਾਂਗ ਮਨਮੋਹਣੀ ਹੈਂ ਤੂੰ; ਉਨ੍ਹਾਂ ਕਿਲ੍ਹੇ ਬੰਦ ਸ਼ਹਿਰਾਂ ਜਿੰਨੀ ਭੈਭੀਤ ਹੈਂ ਤੂੰ।
Song of Solomon 8:4
ਯਰੂਸ਼ਲਮ ਦੀਓ ਨਾਰੀਓ ਕਰੋ ਇਕਰਾਰ ਮੇਰੇ ਨਾਲ: ਜਗਾਓ ਨਾ ਪਿਆਰ ਨੂੰ ਉਤੇਜਿਤ ਨਾ ਕਰੋ ਪਿਆਰ ਨੂੰ ਜਿੰਨਾ ਚਿਰ ਇਹ ਜਾਗਣਾ ਨਹੀਂ ਚਾਹੁੰਦਾ।
Isaiah 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
Isaiah 60:7
ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।
Isaiah 61:10
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
Ezekiel 16:14
ਤੂੰ ਆਪਣੀ ਸੁੰਦਰਤਾ ਕਾਰਣ ਕੌਮਾਂ ਦਰਮਿਆਨ ਮਸ਼ਹੂਰ ਹੋ ਗਈ। ਜਿਹੜਾ ਗੌਰਵ ਮੈਂ ਤੈਨੂੰ ਦਿੱਤਾ ਇਸਨੇ ਤੈਨੂੰ ਇੰਨੀ ਪਿਆਰੀ ਬਣਾਇਆ।’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Matthew 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
Psalm 45:9
ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।