Song Of Solomon 4:11
ਇਹ ਸ਼ਹਿਦ ਹੈ ਜੋ ਤੇਰੇ ਬੁਲ੍ਹਾਂ ਚੋਂ ਚੋਂਦਾ, ਮੇਰੀ ਲਾੜੀਏ ਸ਼ਹਿਦ ਅਤੇ ਦੁੱਧ ਹਨ ਤੇਰੀ ਜ਼ੁਬਾਨ ਹੇਠਾਂ। ਕੱਪੜੇ ਤੇਰੇ ਛੱਡਦੇ ਹਨ ਸੁਗੰਧਾਂ ਲਬਾਨੋਨ ਦੀਆਂ।
Song Of Solomon 4:11 in Other Translations
King James Version (KJV)
Thy lips, O my spouse, drop as the honeycomb: honey and milk are under thy tongue; and the smell of thy garments is like the smell of Lebanon.
American Standard Version (ASV)
Thy lips, O `my' bride, drop `as' the honeycomb: Honey and milk are under thy tongue; And the smell of thy garments is like the smell of Lebanon.
Bible in Basic English (BBE)
Your lips are dropping honey; honey and milk are under your tongue; and the smell of your clothing is like the smell of Lebanon.
Darby English Bible (DBY)
Thy lips, [my] spouse, drop [as] the honeycomb; Honey and milk are under thy tongue; And the smell of thy garments is like the smell of Lebanon.
World English Bible (WEB)
Your lips, my bride, drip like the honeycomb. Honey and milk are under your tongue. The smell of your garments is like the smell of Lebanon.
Young's Literal Translation (YLT)
Thy lips drop honey, O spouse, Honey and milk `are' under thy tongue, And the fragrance of thy garments `Is' as the fragrance of Lebanon.
| Thy lips, | נֹ֛פֶת | nōpet | NOH-fet |
| O my spouse, | תִּטֹּ֥פְנָה | tiṭṭōpĕnâ | tee-TOH-feh-na |
| drop | שִׂפְתוֹתַ֖יִךְ | śiptôtayik | seef-toh-TA-yeek |
| honeycomb: the as | כַּלָּ֑ה | kallâ | ka-LA |
| honey | דְּבַ֤שׁ | dĕbaš | deh-VAHSH |
| and milk | וְחָלָב֙ | wĕḥālāb | veh-ha-LAHV |
| are under | תַּ֣חַת | taḥat | TA-haht |
| tongue; thy | לְשׁוֹנֵ֔ךְ | lĕšônēk | leh-shoh-NAKE |
| and the smell | וְרֵ֥יחַ | wĕrêaḥ | veh-RAY-ak |
| garments thy of | שַׂלְמֹתַ֖יִךְ | śalmōtayik | sahl-moh-TA-yeek |
| is like the smell | כְּרֵ֥יחַ | kĕrêaḥ | keh-RAY-ak |
| of Lebanon. | לְבָנֽוֹן׃ | lĕbānôn | leh-va-NONE |
Cross Reference
Genesis 27:27
ਇਸ ਲਈ ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਇਸਹਾਕ ਨੇ ਏਸਾਓ ਦੇ ਕੱਪੜੇ ਸੁੰਘੇ ਅਤੇ ਉਸ ਨੂੰ ਅਸੀਸ ਦਿੱਤੀ। ਇਸਹਾਕ ਨੇ ਆਖਿਆ, “ਮੇਰਾ ਪੁੱਤਰ ਇੱਕ ਖੇਤ ਵਾਂਗ ਸੁਗੰਧਿਤ ਹੈ ਜਿਸ ਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ।
Song of Solomon 5:1
ਉਹ ਬੋਲਦਾ ਹੈ ਮੇਰੀ ਪ੍ਰੀਤਮੇ ਮੇਰੀ ਲਾੜੀਏ ਆ ਗਿਆ ਹਾਂ ਮੈਂ ਆਪਣੇ ਬਾਗ ਅੰਦਰ। ਮੈਂ ਆਪਣੇ ਗੰਧਰਸ ਅਤੇ ਮੇਰੇ ਮਸਾਲਿਆਂ ਨੂੰ ਇੱਕਤ੍ਰ ਕਰ ਲਿਆ ਹੈ। ਮੈਂ ਸ਼ਹਿਦ ਸਮੇਤ ਆਪਣੇ ਛੱਤੇ ਨੂੰ ਖਾ ਲਿਆ ਹੈ। ਪੀ ਲਿਆ ਹੈ ਦੁੱਧ ਅਤੇ ਮੈਅ ਆਪਣੀ ਨੂੰ। ਔਰਤਾਂ ਦਾ ਪ੍ਰੇਮੀਆਂ ਨਾਲ ਗੱਲ ਕਰਨਾ ਪਿਆਰੇ ਮਿੱਤਰੋ ਖਾਵੋ, ਪੀਵੋ! ਮਦਹੋਸ਼ ਹੋ ਜਾਵੋ ਪਿਆਰ ਨਾਲ!
Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Hosea 14:6
ਉਸ ਦੀਆਂ ਸ਼ਾਖਾਵਾਂ ਵੱਧਣਗੀਆਂ ਅਤੇ ਉਹ ਇੱਕ ਸੁੰਦਰ ਜੈਤੂਨ ਦੇ ਦ੍ਰੱਖਤ ਵਾਂਗ ਹੋਵੇਗਾ ਅਤੇ ਲਬਾਨੋਨ ਦੇ ਦਿਉਦਾਰ ਦੇ ਰੁੱਖਾਂ ਵਾਂਗ ਸੋਹਣੀ ਖੁਸ਼ਬੋ ਦੇਵੇਗਾ।
Hosea 14:2
ਸੋਚੋ ਕਿ ਤੁਸੀਂ ਕੀ ਆਖੋਂਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸ ਨੂੰ ਆਖੋ, “ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।
Isaiah 7:15
ਇਮਾਨੂਏਲ ਘਿਓ ਅਤੇ ਸ਼ਹਿਦ ਖਾਵੇਗਾ। ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।
Song of Solomon 7:9
ਮੂੰਹ ਹੋਵੇ ਤੇਰਾ ਉਸ ਸਭ ਤੋਂ ਚੰਗੀ ਮੈਅ ਵਰਗਾ ਜਿਹੜੀ ਮੇਰੇ ਪਿਆਰ ਵੱਲ ਸਿੱਧੀ ਵਗਦੀ ਹੈ, ਜਿਹੜੀ ਸਿੱਧੀ ਵਗਦੀ ਹੈ ਉਨ੍ਹਾਂ ਦੇ ਬੁਲ੍ਹਾਂ ਵੱਲ ਜੋ ਸੌਂ ਰਹੇ ਹਨ।”
Song of Solomon 5:13
ਗੱਲ੍ਹਾਂ ਉਸਦੀਆਂ ਹਨ ਮਸਾਲਿਆਂ ਦੇ ਬਾਗ ਵਰਗੀਆਂ ਸੁਗੰਧੀ ਦਿੰਦੀਆਂ ਹੋਈਆਂ। ਹੋਠ ਉਸ ਦੇ ਹਨ ਚੰਬੇਲੀ ਵਰਗੇ ਗੰਧਰਸ ਨਾਲ ਜਿਉਂਦੇ ਹੋਏ।
Song of Solomon 4:10
ਕਿੰਨਾ ਆਨੰਦ-ਦਾਇੱਕ ਹੈ ਪਿਆਰ ਤੇਰਾ ਮੇਰੀਏ ਸੋਹਣੀਏ, ਮੇਰੀ ਲਾੜੀਏ। ਤੇਰਾ ਪਿਆਰ ਕਿੰਨਾ ਖੂਬਸੂਰਤ ਮੇਰੀਏ ਭੈਣੇ, ਮੇਰੀ ਲਾੜੀਏ। ਤੇਰਾ ਅਤਰ ਦੁਨੀਆਂ ਵਿੱਚ ਕਿਸੇ ਵੀ ਅਤਰ ਨਾਲੋਂ ਚੰਗਾ ਹੈ।
Song of Solomon 4:3
ਹੋਂਠ ਤੇਰੇ ਨੇ ਸੰਧੂਰੀ ਧਾਗੇ ਵਰਗੇ। ਤੇਰਾ ਮੂੰਹ ਖੂਬਸੂਰਤ ਹੈ। ਪੁੜਪੜੀਆਂ ਤੇਰੀਆਂ ਨਕਾਬ ਅੰਦਰ ਹਨ ਇਸ ਤਰ੍ਹਾਂ ਦੋ ਫਾੜੀਆਂ ਹੋਣ ਜਿਵੇਂ ਅਨਾਰ ਦੀਆਂ।
Proverbs 24:13
-26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।
Proverbs 16:24
ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
Proverbs 5:3
ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।
Psalm 71:23
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
Psalm 71:14
ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।
Psalm 45:8
ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ। ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।
Psalm 19:10
ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।