Luke 1:41
ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।
Luke 1:44
ਮੈਂ ਕਿੰਨੀ ਖੁਸ਼ਨਸੀਬ ਹਾਂ। ਜਦੋਂ ਮੈਂ ਤੇਰੀ ਅਵਾਜ਼ ਸੁਣੀ ਤਾਂ ਮੇਰੀ ਕੁੱਖ ਅੰਦਰਲਾ ਬੱਚਾ ਖੁਸ਼ੀ ਨਾਲ ਉੱਛਲ ਪਿਆ।
Luke 2:12
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
Luke 2:16
ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।
Luke 18:15
ਪਰਮੇਸ਼ੁਰ ਦੇ ਰਾਜ ਵਿੱਚ ਕੌਣ ਪਰਵੇਸ਼ ਕਰੇਗਾ? ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ।
Acts 7:19
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
2 Timothy 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
1 Peter 2:2
ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்