No lexicon data found for Strong's number: 1110

Luke 2:44
ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ।

Luke 23:49
ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।

John 18:15
ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।

John 18:16
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।

Acts 1:19
ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)

Acts 2:14
ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।

Acts 4:10
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।

Acts 4:16
ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।

Acts 9:42
ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।

Acts 13:38
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்