No lexicon data found for Strong's number: 1139

Matthew 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

Matthew 8:16
ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।

Matthew 8:28
ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।

Matthew 8:33
ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।

Matthew 9:32
ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ,

Matthew 12:22
ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।

Matthew 15:22
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”

Mark 1:32
ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।

Mark 5:15
ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉੱਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।

Mark 5:16
ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।

Occurences : 13

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்